ਲੁਧਿਆਣਾ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਸ਼ਿਵ ਸੈਨਾ ਦੇ ਨੇਤਾ ਸੰਦੀਪ ਥਾਪਰ ‘ਤੇ ਤਿੰਨ ਨਿਹੰਗਾਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਹਮਲੇ ਦੇ ਸਮੇਂ ਉਹਨਾਂ ਦੇ ਗਨਮੈਨ ਵੀ ਉਹਨਾਂ ਦੇ ਨਾਲ ਸਨ। ਨਿਹੰਗਾਂ ਨੇ ਉਹਨਾਂ ਦੀ ਰਿਵਾਲਵਰ ਵੀ ਖੋਹ ਲਿਆ। ਤਲਵਾਰਾਂ ਨਾਲ ਹਮਲਾ ਕਰਨ ਤੋਂ ਬਾਅਦ ਨਿਹੰਗ ਸੰਦੀਪ ਦੀ ਹੀ ਸਕੂਟੀ ਲੈ ਕੇ ਫਰਾਰ ਹੋ ਗਏ। ਇਸ ਤੋਂ ਬਾਅਦ ਸੰਦੀਪ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਹਨਾਂ ਦੀ ਗੰਭੀਰ ਹਾਲਤ ਦੇਖਦੇ ਹੋਏ ਉਹਨਾਂ ਨੂੰ ਸੀ.ਐੱਮ.ਸੀ. ਭੇਜ ਦਿੱਤਾ ਗਿਆ।
ਇਸ ਘਟਨਾ ਤੋਂ ਬਾਅਦ ਹਿੰਦੂ ਨੇਤਾ ਭੜਕ ਗਏ ਅਤੇ ਉਨ੍ਹਾਂ ਨੇ ਸੜਕ ‘ਤੇ ਜਾਮ ਲਾ ਦਿੱਤਾ। ਪੁਲੀਸ ਨੇ ਦੋਸ਼ੀਆਂ ‘ਤੇ 307 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਸੰਦੀਪ ਥਾਪਰ ਨੂੰ ਪਹਿਲਾਂ ਵੀ ਅਣਜਾਣ ਲੋਕਾਂ ਵੱਲੋਂ ਜਾਨ ਨਾਲ ਮਾਰਣ ਦੀਆਂ ਧਮਕੀਆਂ ਮਿਲ ਰਹੀਆਂ ਸਨ। ਉਹਨਾਂ ਨੇ ਪੁਲੀਸ ਨੂੰ ਵੀ ਸੂਚਿਤ ਕੀਤਾ ਸੀ, ਪਰ ਪੁਲੀਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ।