Posted inਸੰਗਰੂਰ ਹਾਦਸਾ ਪੰਜਾਬ ਡੱਲੇਵਾਲ ਦਾ ਮਰਨ ਵਰਤ 78ਵੇਂ ਦਿਨ ’ਚ ਸ਼ਾਮਲ, ਖਨੌਰੀ ਬਾਰਡਰ ’ਤੇ ਬੁੱਧਵਾਰ ਨੂੰ ਹੋਵੇਗੀ ਮਹਾਪੰਚਾਇਤ Posted by overwhelmpharma@yahoo.co.in Feb 11, 2025 ਪੰਜਾਬ, 11 ਫ਼ਰਵਰੀ (ਰਵਿੰਦਰ ਸ਼ਰਮਾ) : ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਉੱਪਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 78ਵੇਂ ਦਿਨ ਵੀ ਜਾਰੀ ਰਿਹਾ। 12 ਫਰਵਰੀ ਦਿਨ ਬੁੱਧਵਾਰ ਨੂੰ ਖਨੌਰੀ ਬਾਰਡਰ ਉਪਰ ਮਹਾ ਪੰਚਾਇਤ ਹੋਵੇਗੀ, ਜਿਸ ’ਚ ਹਜ਼ਾਰਾਂ ਦੀ ਗਿਣਤੀ ਕਿਸਾਨਾਂ ਦੇ ਪੁੱਜਣ ਦੀ ਉਮੀਦ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਇੱਕ ਸਾਲ ਤੋਂ ਕਿਸਾਨਾਂ ਨੇ ਕੜਾਕੇ ਦੀ ਗਰਮੀ, ਮੋਹਲੇਧਾਰ ਮੀਂਹ ਅਤੇ ਕੜਾਕੇ ਦੀ ਠੰਢ ਦਾ ਸਾਹਮਣਾ ਕੀਤਾ ਹੈ, ਪਰ ਇਸ ਦੇ ਬਾਵਜੂਦ ਕਿਸਾਨਾਂ ਦਾ ਮਨੋਬਲ ਅਜੇ ਵੀ ਬੁਲੰਦ ਹੈ ਤੇ ਸਰਕਾਰ ਸਾਡੇ ਸਬਰ ਦਾ ਇਮਤਿਹਾਨ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਲੜਾਈ ਕਿਸੇ ਪਾਰਟੀ ਵਿਸ਼ੇਸ਼ ਨਾਲ ਨਹੀਂ ਸਗੋਂ ਸਰਕਾਰਾਂ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਖ਼ਿਲਾਫ਼ ਹੈ। ਜਦੋਂ ਸਿਆਸੀ ਪਾਰਟੀਆਂ ਵਿਰੋਧੀ ਧਿਰ ਵਿੱਚ ਹੁੰਦੀਆਂ ਹਨ ਤਾਂ ਉਨ੍ਹਾਂ ਦੀ ਬੋਲੀ ਹੋਰ ਹੁੰਦੀ ਹੈ ਅਤੇ ਸੱਤਾ ਵਿੱਚ ਆਉਣ ਤੋਂ ਬਾਅਦ ਉਹ ਆਪਣੀਆਂ ਹੀ ਗੱਲਾਂ ਤੋਂ 180 ਡਿਗਰੀ ਦਾ ਯੂ-ਟਰਨ ਲੈ ਲੈਂਦੀਆ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਭਰ ਦੇ ਸਮੂਹ ਬੁੱਧੀਜੀਵੀਆਂ ਨਾਲ ਸਲਾਹ-ਮਸ਼ਵਰਾ ਕਰਕੇ 14 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਲਈ ਤੱਥਾਂ ਸਮੇਤ ਠੋਸ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਦੇ ਪੱਖ ਨੂੰ ਮਜ਼ਬੂਤੀ ਨਾਲ ਗੱਲਬਾਤ ਦੇ ਟੇਬਲ ’ਤੇ ਰੱਖਿਆ ਜਾ ਸਕੇ। 12 ਫਰਵਰੀ ਨੂੰ ਕਿਸਾਨ ਅੰਦੋਲਨ 2.0 ਦੇ ਇੱਕ ਸਾਲ ਪੂਰੇ ਹੋਣ ‘ਤੇ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚੇ ਉੱਪਰ ਇਤਿਹਾਸਕ ਕਿਸਾਨ ਮਹਾਪੰਚਾਇਤ ਹੋਣ ਜਾ ਰਹੀ ਹੈ ਜਿਸ ਵਿੱਚ 50 ਹਜ਼ਾਰ ਤੋਂ ਵੱਧ ਕਿਸਾਨ ਭਾਗ ਲੈਣਗੇ ਅਤੇ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਵੀ ਦੇਸ਼ ਵਾਸੀਆਂ ਨੂੰ ਇੱਕ ਅਹਿਮ ਸੰਦੇਸ਼ ਦੇਣਗੇ। Post navigation Previous Post ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਦਿੱਤੇ 3 ਮੰਤਰ : ਲੋਕਾਂ ਨਾਲ ਜੁੜੋ, ਮੁੱਦਿਆਂ ਨੂੰ ਪਛਾਣੋ ਤੇ ਡਟ ਕੇ ਲੜੋNext Postਮੁੱਖ ਮੰਤਰੀ ਮਾਨ ਦੇ ਪਿੰਡ ਸਤੋਜ ’ਚ ਲਹਿਰਾਇਆ ਗਿਆ ਖਾਲਿਸਤਾਨੀ ਝੰਡਾ