Posted inਚੰਡੀਗੜ੍ਹ ਧਰਨੇ ਤੇ ਪ੍ਰਦਰਸ਼ਨਾਂ ਨੂੰ ਲੈ ਕੇ ਮੁੱਖ ਮੰਤਰੀ ਮਾਨ ਦੀ ਸਖ਼ਤ ਚਿਤਾਵਨੀ Posted by overwhelmpharma@yahoo.co.in May 5, 2025 ਚੰਡੀਗੜ੍ਹ, 5 ਮਈ (ਰਵਿੰਦਰ ਸ਼ਰਮਾ) : ਪੰਜਾਬ ਵਿੱਚ ਹੋ ਰਹੇ ਧਰਨੇ ਪ੍ਰਦਰਸ਼ਨਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਚਿਤਾਵਨੀ ਦਿੱਤੀ ਹੈ। ਮਾਨ ਨੇ ਕਿਹਾ ਕਿ ਹਰ ਰੋਜ਼ ਰੇਲ ਰੋਕਣ ਅਤੇ ਸੜਕਾਂ ’ਤੇ ਪ੍ਰਦਰਸ਼ਨ ਕਰਨ ਵਾਲੇ ਐਲਾਨ ਆਮ ਲੋਕਾਂ ਨੂੰ ਤੰਗ ਪਰੇਸ਼ਾਨ ਕਰਨ ਵਾਲੇ ਹਨ। ਇੱਕ ਟਵੀਟ ਕਰਦਿਆਂ ਮਾਨ ਨੇ ਸੜਕਾਂ ਜਾਮ ਕਰਨ ਅਤੇ ਰੇਲਾਂ ਰੋਕਣ ਵਾਲਿਆਂ ਨੂੰ ਸਿੱਧੀ ਚਿਤਾਵਨੀ ਦਿੱਤੀ ਹੈ। ਮੁੱਖ ਮੰਤਰੀ ਨੇ ਸਿੱਧੇ ਤੌਰ ’ਤੇ ਅਜਿਹਾ ਨਾ ਕਰਨ ਲਈ ਤਾੜਨਾ ਕੀਤੀ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਪੰਜਾਬ ਵਿਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਾਂ ਕਾਰਾਂ ’ਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ, ਧਰਨੇ ਜਾਂ ਹੜਤਾਲਾਂ, ਪਬਲਿਕ ਦੇ ਵਿਰੁੱਧ ਮੰਨੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਸੰਸਥਾਵਾਂ, ਜਥੇਬੰਦੀਆਂ ਅਤੇ ਯੂਨੀਅਨਾਂ ਧਿਆਨ ਦੇਣ। ਜੇਕਰ ਤੁਸੀਂ ਵਿਰੋਧ ਵੀ ਕਰਨਾ ਹੈ ਤਾਂ ਇਸ ਦੇ ਹੋਰ ਵੀ ਕਈ ਤਰੀਕੇ ਹੁੰਦੇ ਹਨ, ਸਿਰਫ਼ ਲੋਕਾਂ ਨੂੰ ਤੰਗ ਕਰਨਾ ਸਹੀ ਨਹੀਂ ਹੈ, ਵਰਨਾ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ। ਪੰਜਾਬ ਦੇ ਮਿਹਨਤੀ ਲੋਕਾਂ ਦੇ ਹਿੱਤ ’ਚ ਜਾਰੀ। Post navigation Previous Post ਦੇਸ਼ ਭਗਤਾਂ ਤੋਂ ਰਾਖਿਆਂ ਤੱਕ : ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆNext Postਪੰਜਾਬ ’ਚ ਕਿਸਾਨ ਆਗੂਆਂ ਦੀ ਫੜੋ-ਫੜਾਈ, ਡੱਲੇਵਾਲ ਸਮੇਤ ਕਈ ਕਿਸਾਨ ਆਗੂ ਨਜ਼ਰਬੰਦ