Posted inਬਠਿੰਡਾ ਪੰਜਾਬ ਵਿੱਚ ਜਹਾਜ਼ ਹੋਇਆ ਹਾਦਸਾਗ੍ਰਸਤ, ਇਕ ਦੀ ਮੌਤ Posted by overwhelmpharma@yahoo.co.in May 7, 2025 ਬਠਿੰਡਾ, 7 ਮਈ (ਰਵਿੰਦਰ ਸ਼ਰਮਾ) : ਭਾਰਤ ਵਲੋਂ ਮੰਗਲਵਾਰ ਦੇਰ ਰਾਤ ‘ਆਪ੍ਰੇਸ਼ਨ ਸਿੰਦੂਰ’ ਤਹਿਤ ਪਹਿਲਗਾਮ ਅੱਤਵਾਦੀ ਹਮਲੇ ਦੇ ਲਏ ਬਦਲੇ ਤੋਂ ਬਾਅਦ ਪੰਜਾਬ ਤੋਂ ਵੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਵਿੱਚ ਬਠਿੰਡਾ ਵਿਖੇ ਇੱਕ ਕਣਕ ਦੇ ਖੇਤ ਵਿੱਚ ਇੱਕ ਜਹਾਜ਼ ਹਾਦਸਾਗ੍ਰਸਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 9 ਲੋਕ ਜ਼ਖਮੀ ਹੋ ਗਏ। ਮ੍ਰਿਤਕ ਦੀ ਪਹਿਚਾਣ ਗੋਵਿੰਦ ਵਾਸੀ ਚਰਖੀ ਦਾਦਰੀ ਹਰਿਆਣਾ ਵਜੋਂ ਹੋਈ ਹੈ। ਇਹ ਘਟਨਾ ਬਠਿੰਡਾ ਦੇ ਗੋਨਿਆਣਾ ਮੰਡੀ ‘ਚ ਪੈਂਦੇ ਪਿੰਡ ਅਕਲੀਆਂ ਕਲਾਂ ‘ਚ ਸਵੇਰੇ 2 ਵਜੇ ਵਾਪਰੀ। ਇਸ ਦੌਰਾਨ ਜਹਾਜ਼ ਖੇਤ ਵਿੱਚ ਡਿੱਗ ਪਿਆ। ਜਿਸ ਤੋਂ ਬਾਅਦ ਇਸ ਵਿੱਚ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ। ਮੀਡੀਆ ਨੂੰ ਵੀ 2 ਕਿਲੋਮੀਟਰ ਦੂਰ ਰੋਕ ਦਿੱਤਾ ਗਿਆ ਹੈ। ਇਸ ਘਟਨਾ ਦੇ ਕੁਝ ਵੀਡੀਓ ਵੀ ਸਾਹਮਣੇ ਆਏ ਹਨ। ਹਾਦਸੇ ਸਬੰਧੀ ਬਠਿੰਡਾ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ। ਮੀਡੀਆ ਨੂੰ ਘਟਨਾ ਵਾਲੀ ਥਾਂ ਤੋਂ 2 ਕਿਲੋਮੀਟਰ ਦੂਰ ਰੱਖਿਆ ਗਿਆ ਹੈ। ਮੌਕੇ ‘ਤੇ ਸਿਰਫ਼ ਪੰਜਾਬ ਪੁਲਿਸ ਦੇ ਅਧਿਕਾਰੀ ਹੀ ਮੌਜੂਦ ਹਨ। ਇਹ ਕਿਸਦਾ ਜਹਾਜ਼ ਸੀ, ਕਿੱਥੋਂ ਤੇ ਕਿੱਥੇ ਜਾ ਰਿਹਾ ਸੀ? ਇਸਨੂੰ ਕੌਣ ਉਡਾ ਰਿਹਾ ਸੀ? ਇਹ ਅਜੇ ਪਤਾ ਨਹੀਂ ਲੱਗ ਸਕਿਆ ਹੈ। ਗੋਨਿਆਣਾ ਮੰਡੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਧੀਰਾ ਗੁਪਤਾ ਨੇ ਕਿਹਾ ਕਿ ਸਵੇਰੇ 2.30 ਵਜੇ ਦੇ ਕਰੀਬ ਸਾਨੂੰ ਸੂਚਨਾ ਮਿਲੀ ਕਿ 10 ਮਰੀਜ਼ ਹਸਪਤਾਲ ਆਏ ਹਨ। ਉਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਸੀ, ਬਾਕੀ 9 ਲੋਕ ਜ਼ਖਮੀ ਹੋ ਗਏ। ਸਾਰਿਆਂ ਦਾ ਇਲਾਜ ਤੁਰੰਤ ਸ਼ੁਰੂ ਕਰ ਦਿੱਤਾ ਗਿਆ ਹੈ। Post navigation Previous Post ਆਪ੍ਰੇਸ਼ਨ ਸਿੰਦੂਰ ਤਹਿਤ ਭਾਰਤ ਦੀ ਪਾਕਿਸਤਾਨ ’ਤੇ ਵੱਡੀ ਕਾਰਵਾਈ : ਏਅਰ ਸਟ੍ਰਾਈਕ ਕਰ 9 ਅੱਤਵਾਦੀ ਟਿਕਾਣਿਆਂ ’ਤੇ ਹਮਲਾ, 30 ਦੇ ਕਰੀਬ ਮਰੇNext Postਬਰਨਾਲਾ ’ਚ ਡਰੰਮ ਫਟਣ ਨਾਲ ਵੱਡਾ ਧਮਾਕਾ, ਲੋਕ ਸਹਿਮੇ, ਜਾਨੀ ਨੁਕਸਾਨ ਤੋਂ ਬਚਾਅ