Posted inਨਵੀਂ ਦਿੱਲੀ 1984 ਦੇ ਸਿੱਖ ਕਤਲੇਆਮ ’ਚ ਸੱਜਣ ਕੁਮਾਰ ਦੋਸ਼ੀ ਕਰਾਰ Posted by overwhelmpharma@yahoo.co.in Feb 12, 2025 ਨਵੀਂ ਦਿੱਲੀ : ਦਿੱਲੀ ਦੀ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਮਾਮਲੇ ’ਚ ਜਸਵੰਤ ਸਿੰਘ ਤੇ ਉਨ੍ਹਾਂ ਦੇ ਪੁੱਤਰ ਤਰੁਣਦੀਪ ਸਿੰਘ ਦਾ ਕਤਲ ਹੋਇਆ ਸੀ। ਦੋਵੇਂ ਕਤਲ 1 ਨਵੰਬਰ 1984 ਨੂੰ ਦਿੱਲੀ ਦੇ ਸਰਸਵਤੀ ਵਿਹਾਰ ਇਲਾਕੇ ’ਚ ਹੋਏ ਸਨ। ਮਾਮਲੇ ਦੀ ਜਾਂਚ ਦੌਰਾਨ ਵਕੀਲ ਅਨਿਲ ਸ਼ਰਮਾ ਨੇ ਸੱਜਣ ਕੁਮਾਰ ਦੀ ਪੱਖਦਾਰੀ ਕੀਤੀ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਦਾ ਨਾਮ ਮਾਮਲੇ ’ਚ ਸ਼ੁਰੂ ’ਚ ਨਹੀਂ ਸੀ ਤੇ 16 ਸਾਲ ਬਾਅਦ ਗਵਾਹਾਂ ਨੇ ਉਨ੍ਹਾਂ ਦੇ ਨਾਮ ਦੀ ਗਵਾਹੀ ਦਿੱਤੀ। ਉਨ੍ਹਾਂ ਇਹ ਵੀ ਦਲੀਲ ਦਿੱਤੀ ਕਿ ਵਿਦੇਸ਼ੀ ਧਰਤੀ ਦਾ ਕਾਨੂੰਨ ਸਿੱਖ ਦੰਗਾ ਮਾਮਲੇ ’ਤੇ ਲਾਗੂ ਨਹੀਂ ਹੁੰਦਾ। ਸੀਨੀਅਰ ਵਕੀਲ ਐੱਚ.ਐੱਸ. ਫੂਲਕਾ ਨੇ ਅਦਾਲਤ ’ਚ ਦਲੀਲ ਦਿੱਤੀ ਕਿ ਪੁਲਿਸ ਜਾਂਚ ਹੌਲੀ ਹੋਈ ਸੀ ਤੇ ਕਈ ਦਫਾ ਮੁਲਜ਼ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਦੰਗਿਆਂ ਦੌਰਾਨ ਸਥਿਤੀ ਕਾਬੂ ਤੋਂ ਬਾਹਰ ਸੀ। ਇਸ ਲਈ, ਇਨ੍ਹਾਂ ਮਾਮਲਿਆਂ ਦੀ ਜਾਂਚ ਨਿਰਪੱਖ ਤੇ ਗੰਭੀਰਤਾ ਨਾਲ ਕੀਤੀ ਜਾਣੀ ਚਾਹੀਦੀ ਹੈ। Post navigation Previous Post 13 ਫ਼ਰਵਰੀ ਨੂੰ ਬਰਨਾਲਾ ’ਚ ਬਿਜਲੀ ਬੰਦ ਰਹੇਗੀNext Postਅਯੁੱਧਿਆ ਦੇ ਸ਼੍ਰੀ ਰਾਮ ਜਨਮ ਭੂਮੀ ਮੰਦਰ ਦੇ ਮੁੱਖ ਪੁਜਾਰੀ ਸਤੇਂਦਰ ਦਾਸ ਨਹੀਂ ਰਹੇ