– ਲੋਕਾਂ ਨੂੰ ਸ਼ਾਂਤਮਈ ਢੰਗ ਨਾਲ ਬਲੈਕ ਆਉਟ ਦੌਰਾਨ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ : ਉੱਪ ਮੰਡਲ ਮੈਜਿਸਟਰੇਟ

ਬਰਨਾਲਾ, 7 ਮਈ ਰਵਿੰਦਰ ਸ਼ਰਮਾ : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟ੍ਰਾਈਡੈਂਟ ਫੈਕਟਰੀ ਧੌਲਾ ਅਤੇ ਆਈ ਓ ਐੱਲ ਫੈਕਟਰੀ ਫਤਿਹਗੜ੍ਹ ਛੰਨਾ ਵਿਖੇ ਮੌਕ ਡਰਿੱਲ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਪ ਮੰਡਲ ਮਜਿਸਟ੍ਰੇਟ ਤਪਾ ਸ਼੍ਰੀਮਤੀ ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਟ੍ਰਾਈਡੈਂਟ ਫੈਕਟਰੀ ਵਿਖੇ ਅੱਗ ਲੱਗਣ ਦੀ ਸੰਭਾਵਨਾ ਦਾ ਦ੍ਰਿਸ਼ ਬਣਾ ਕੇ ਇਸ ਦੌਰਾਨ ਵਰਤੀ ਜਾਣ ਵਾਲੀ ਸਾਵਧਾਨੀ ਅਤੇ ਕੀਤੇ ਜਾਣ ਵਾਲੇ ਕੰਮਾਂ ਦਾ ਅਭਿਆਸ ਕੀਤਾ ਗਿਆ।

