ਫਿਰੋਜਪੁਰ, 8 ਮਈ (ਰਵਿੰਦਰ ਸ਼ਰਮਾ) : ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਦੇ ਦਰਮਿਆਨ ਫ਼ਿਰੋਜ਼ਪੁਰ ਸੈਕਟਰ ਵਿੱਚ ਬੀਐਸਐਫ਼ ਬਲੋਂ 7-8 ਮਈ ਦੀ ਦਰਮਿਆਨੀ ਰਾਤ ਨੂੰ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਏਐਨਆਈ ਦੀ ਖ਼ਬਰ ਮੁਤਾਬਿਕ, ਬੀਐਸਐਫ਼ ਨੇ ਪਾਕਿਸਤਾਨੀ ਘੁਸਪੈਠੀਆ ਨੂੰ ਅੰਤਰਰਾਸ਼ਟਰੀ ਸਰਹੱਦ ਪਾਰ ਕਰਦੇ ਅਤੇ ਹਨੇਰੇ ਦਾ ਫ਼ਾਇਦਾ ਉਠਾਉਂਦੇ ਹੋਏ ਸਰਹੱਦੀ ਸੁਰੱਖਿਆ ਵਾੜ ਵੱਲ ਵਧਦੇ ਦੇਖਿਆ ਗਿਆ।

