Posted inਗੁਰਦਾਸਪੁਰ ਪੰਜਾਬ ਦੇ ਇਸ ਜ਼ਿਲ੍ਹੇ ‘ਚ ਅਗਲੇ ਹੁਕਮਾਂ ਤੱਕ ਲੱਗਿਆ ਰਾਤ ਦਾ ਪੱਕਾ BlackOut Posted by overwhelmpharma@yahoo.co.in May 8, 2025 ਗੁਰਦਾਸਪੁਰ, 8 ਮਈ (ਰਵਿੰਦਰ ਸ਼ਰਮਾ) : ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਅਤੇ ਸਰਹੱਦੀ ਖੇਤਰਾਂ ਵਿੱਚ ਸੰਵੇਦਨਸ਼ੀਲ ਮਾਹੌਲ ਦੇ ਮੱਦੇਨਜ਼ਰ ਕੇਂਦਰ ਅਤੇ ਰਾਜ ਸਰਕਾਰ ਦੇ ਨਿਰਦੇਸ਼ਾਂ ‘ਤੇ ਸਿਵਲ ਡਿਫੈਂਸ ਐਕਟ 1968 ਅਧੀਨ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ 8 ਮਈ ਤੋਂ ਅਗਲੇ ਹੁਕਮਾਂ ਤੱਕ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਪੂਰੀ ਤਰ੍ਹਾਂ ਬਲੈਕਆਊਟ ਰਹੇਗਾ। ਇਹ ਹੁਕਮ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹਨ। ਹਾਲਾਂਕਿ ਇਹ ਹੁਕਮ ਕੇਂਦਰੀ ਜੇਲ੍ਹ ਗੁਰਦਾਸਪੁਰ ਅਤੇ ਹਸਪਤਾਲਾਂ ‘ਤੇ ਲਾਗੂ ਨਹੀਂ ਹੋਵੇਗਾ। ਵਿਭਾਗ ਕੇਂਦਰੀ ਜੇਲ੍ਹ ਗੁਰਦਾਸਪੁਰ ਅਤੇ ਹਸਪਤਾਲਾਂ ਦੀਆਂ ਖਿੜਕੀਆਂ ਰੋਜ਼ਾਨਾ ਰਾਤ 9 ਵਜੇ ਤੋਂ ਅਗਲੇ ਦਿਨ ਸਵੇਰੇ 5 ਵਜੇ ਤੱਕ ਬੰਦ ਰੱਖੇਗਾ। ਇਸ ਤੋਂ ਇਲਾਵਾ ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਖਿੜਕੀਆਂ ਨੂੰ ਸਹੀ ਢੰਗ ਨਾਲ ਢੱਕਿਆ ਜਾਵੇ ਤਾਂ ਜੋ ਰੌਸ਼ਨੀ ਦੀ ਕੋਈ ਕਿਰਨ ਬਾਹਰ ਨਾ ਨਿਕਲ ਸਕੇ। Post navigation Previous Post ਫ਼ਿਰੋਜ਼ਪੁਰ ‘ਚ BSF ਨੇ ਗੋਲੀਆਂ ਨਾਲ ਭੁੰਨਿਆ ਪਾਕਿਸਤਾਨੀ ਘੁਸਪੈਠੀਆNext Postਬਰਨਾਲਾ ਵਿੱਚ ਵੀ ਸਮਾਗਮਾਂ ਦੌਰਾਨ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਚਲਾਉਣ ‘ਤੇ ਪਾਬੰਦੀ