Posted inਬਰਨਾਲਾ ਬਰਨਾਲਾ ਵਿੱਚ ਵੀ ਸਮਾਗਮਾਂ ਦੌਰਾਨ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਚਲਾਉਣ ‘ਤੇ ਪਾਬੰਦੀ Posted by overwhelmpharma@yahoo.co.in May 8, 2025 ਬਰਨਾਲਾ, 8 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਟੀ.ਬੈਨਿਥ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿੰਆਂ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਖੁਸ਼ੀਆਂ ਅਤੇ ਧਾਰਮਿਕ ਸਮਾਗਮਾਂ ਦੌਰਾਨ ਆਮ ਪਬਲਿਕ ਵੱਲੋਂ ਚਲਾਈਆਂ ਜਾਂਦੀਆਂ ਆਤਿਸ਼ਬਾਜੀਆਂ ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਆਦਿ ਸ਼ਾਮਲ ਹਨ ਦੇ ਚਲਾਉਣ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਉਹਨਾਂ ਦੱਸਿਆ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ, 1968 ਅਧੀਨ ਮੋਕ ਡ੍ਰਿਲਾਂ ਕੀਤੀਆਂ ਜਾ ਰਹੀਆਂ ਹਨ। ਆਮ ਤੋਰ ‘ਤੇ ਵੇਖਣ ਵਿੱਚ ਆਉਂਦਾ ਹੈ ਕਿ ਵਿਆਹ ਸ਼ਾਦੀਆਂ, ਖੁਸੀਆਂ ਅਤੇ ਧਾਰਮਿਕ ਸਮਾਗਮਾਂ ਦੌਰਾਨ ਆਮ ਪਬਲਿਕ ਵਲੋਂ ਆਤਿਸ਼ਬਾਜੀ ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਸ਼ਾਮਲ ਹੁੰਦੇ ਹਨ, ਦੀ ਭਰਪੂਰ ਵਰਤੋਂ ਕੀਤੀ ਜਾਂਦੀ ਹੈ। ਇਹਨਾਂ ਪਟਾਖਿਆਂ ਨਾਲ ਸ਼ੋਰ ਸ਼ਰਾਬੇ ਨਾਲ ਆਮ ਪਬਲਿਕ ਵਿੱਚ ਡਰ ਪੈਦਾ ਹੁੰਦਾ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਦਸ਼ਾ ਬਣਿਆ ਰਹਿੰਦਾ ਹੈ, ਜਿਸ ਕਾਰਨ ਇਹ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 7 ਜੂਨ 2025 ਤੱਕ ਲਾਗੂ ਰਹਿਣਗੇ। Post navigation Previous Post ਪੰਜਾਬ ਦੇ ਇਸ ਜ਼ਿਲ੍ਹੇ ‘ਚ ਅਗਲੇ ਹੁਕਮਾਂ ਤੱਕ ਲੱਗਿਆ ਰਾਤ ਦਾ ਪੱਕਾ BlackOutNext Postਵੱਖ-ਵੱਖ ਸੜਕ ਹਾਦਸਿਆਂ ’ਚ ਦੋ ਵਿਅਕਤੀਆਂ ਦੀ ਮੌਤ