Posted inਬਰਨਾਲਾ ਵੱਖ-ਵੱਖ ਸੜਕ ਹਾਦਸਿਆਂ ’ਚ ਦੋ ਵਿਅਕਤੀਆਂ ਦੀ ਮੌਤ Posted by overwhelmpharma@yahoo.co.in May 9, 2025 ਬਰਨਾਲਾ, 9 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਅੰਦਰ ਦੋ ਵੱਖ-ਵੱਖ ਸੜਕ ਹਾਦਸਿਆਂ ਵਿੱਚ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਹਿਲੇ ਹਾਦਸੇ ਵਿੱਚ ਸ਼ਮਸ਼ੇਰ ਸਿੰਘ ਵਾਸੀ ਘੁੰਨਸ ਜੋ ਕਿ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਹੰਡਿਆਇਆ ਵਿਖੇ ਜਾ ਰਿਹਾ ਸੀ ਤਾਂ ਕਾਰ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਸ਼ਮਸ਼ੇਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੂਜਾ ਹਾਦਸਾ ਜ਼ਿਲ੍ਹਾ ਬਰਨਾਲਾ ਦੀ ਸਬ ਡਵੀਜ਼ਨ ਤਪਾ ਮੰਡੀ ਵਿਖੇ ਵਾਪਰਿਆ, ਜਿੱਥੇ ਐੱਫ.ਸੀ.ਆਈ. ਗੋਦਾਮ ਵਿੱਚ ਕੰਮ ਕਰਨ ਵਾਲਾ ਇੱਕ ਮਜ਼ਦੂਰ ਨਾਇਬ ਸਿੰਘ ਵਾਸੀ ਪਿੰਡ ਚੋਟੀਆਂ ਸਾਈਕਲ ’ਤੇ ਸਵਾਰ ਹੋ ਕੇ ਆਪਣੇ ਘਰ ਜਾ ਰਿਹਾ ਸੀ। ਰਸਤੇ ਵਿੱਚ ਇੱਕ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ’ਚ ਜਖ਼ਮੀ ਹੋ ਗਿਆ। ਸਥਾਨਕ ਲੋਕਾਂ ਨੇ ਉਸਨੂੰ ਸਿਵਲ ਹਸਪਤਾਲ ਤਪਾ ਵਿੱਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਵਲੋਂ ਦੋਵੇਂ ਮਾਮਲਿਆਂ ’ਚ ਜਾਂਚ ਕੀਤੀ ਜਾ ਰਹੀ ਹੈ। Post navigation Previous Post ਬਰਨਾਲਾ ਵਿੱਚ ਵੀ ਸਮਾਗਮਾਂ ਦੌਰਾਨ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਚਲਾਉਣ ‘ਤੇ ਪਾਬੰਦੀNext Postਬਰਨਾਲਾ ’ਚ ਏਅਰ ਫੋਰਸ ਸਟੇਸ਼ਨ ਦੀ ਸੁਰੱਖਿਆ ਵਧੀ, ਪਿੰਡਾਂ ਵਿੱਚ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ