Posted inAyodhya ਅਯੁੱਧਿਆ ਦੇ ਸ਼੍ਰੀ ਰਾਮ ਜਨਮ ਭੂਮੀ ਮੰਦਰ ਦੇ ਮੁੱਖ ਪੁਜਾਰੀ ਸਤੇਂਦਰ ਦਾਸ ਨਹੀਂ ਰਹੇ Posted by overwhelmpharma@yahoo.co.in Feb 12, 2025 ਅਯੁੱਧਿਆ : ਅਯੁੱਧਿਆ ਦੇ ਸ਼੍ਰੀ ਰਾਮ ਜਨਮ ਭੂਮੀ ਮੰਦਰ ਦੇ ਮੁੱਖ ਪੁਜਾਰੀ ਅਚਾਰੀਆ ਸਤੇਂਦਰ ਦਾਸ ਦਾ ਅੱਜ ਐੱਸ.ਜੀ.ਪੀ.ਜੀ.ਆਈ. ਲਖਨਊ ਵਿਖੇ ਦਿਹਾਂਤ ਹੋ ਗਿਆ। ਹਸਪਤਾਲ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੂੰ 3 ਫਰਵਰੀ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ ਤੇ ਬ੍ਰੇਨ ਸਟ੍ਰੋਕ ਹੋਣ ਤੋਂ ਬਾਅਦ ਨਿਊਰੋਲੋਜੀ ਵਾਰਡ ਐਚਡੀਯੂ ’ਚ ਰੱਖਿਆ ਗਿਆ ਸੀ। ਪੀ.ਜੀ.ਆਈ. ਦੇ ਡਾਇਰੈਕਟਰ ਡਾਕਟਰ ਆਰ.ਕੇ ਧੀਮਾਨ ਅਨੁਸਾਰ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਲਗਾਤਾਰ ਇਲਾਜ ਚੱਲ ਰਿਹਾ ਸੀ। ਬ੍ਰੇਨ ਸਟ੍ਰੋਕ ਤੋਂ ਇਲਾਵਾ ਸਤੇਂਦਰ ਦਾਸ ਨੂੰ ਕਈ ਹੋਰ ਬਿਮਾਰੀਆਂ ਵੀ ਸਨ। ਕਈ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ। ਜਦੋਂ ਉਹ ਹਸਪਤਾਲ ’ਚ ਦਾਖਲ ਸਨ, ਕੁਝ ਦਿਨ ਪਹਿਲਾਂ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਉਨ੍ਹਾਂ ਕੋਲ ਪਹੁੰਚੇ ਸਨ ਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਸੀ। ਹਾਲ ਹੀ ’ਚ ਉਨ੍ਹਾਂ ਦੀ ਤਬੀਅਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ’ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦਾ ਲਖਨਊ ਪੀਜੀਆਈ ’ਚ ਇਲਾਜ ਚੱਲ ਰਿਹਾ ਸੀ। ਰਾਮ ਮੰਦਰ ਟਰੱਸਟ ਨੇ ਆਚਾਰੀਆ ਸਤੇਂਦਰ ਦਾਸ ਦੀ ਮੌਤ ਦੀ ਪੁਸ਼ਟੀ ਕੀਤੀ ਹੈ। Post navigation Previous Post 1984 ਦੇ ਸਿੱਖ ਕਤਲੇਆਮ ’ਚ ਸੱਜਣ ਕੁਮਾਰ ਦੋਸ਼ੀ ਕਰਾਰNext Postਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ