ਪੰਜਾਬ ਦੇ ਇਸ ਜ਼ਿਲ੍ਹੇ ’ਚ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ’ਤੇ ਲੱਗੀ ਪਾਬੰਦੀ

ਮੋਹਾਲੀ, 9 ਮਈ (ਰਵਿੰਦਰ ਸ਼ਰਮਾ) : ਜਨਹਿੱਤ ਵਿੱਚ ਜ਼ਰੂਰੀ ਵਸਤੂਆਂ ਦੀ ਸੁਚਾਰੂ ਤੇ ਸਰਲ ਉਪਲਬਧਤਾ ਬਣਾਈ ਰੱਖਣ ਲਈ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਕੋਮਲ ਮਿੱਤਲ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰਨ/ਜਮ੍ਹਾਂਖੋਰੀ ‘ਤੇ ਪਾਬੰਦੀ ਲਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਰੂਰੀ ਵਸਤੂਆਂ ਐਕਟ, 1955 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਐਕਟ, 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਚਾਰਾ ਅਤੇ ਹੋਰ ਰੋਜ਼ਾਨਾ ਲੋੜਾਂ ਵਰਗੀਆਂ ਜ਼ਰੂਰੀ ਵਸਤੂਆਂ ਦੇ ਭੰਡਾਰਨ ਨੂੰ ਰੋਕਣ ਲਈ ਇਹ ਆਦੇਸ਼ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕਿਸੇ ਵੀ ਵਿਅਕਤੀ, ਵਪਾਰੀ ਜਾਂ ਸੰਸਥਾ ਨੂੰ ਜ਼ਰੂਰੀ ਵਸਤੂਆਂ ਦਾ ਭੰਡਾਰਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜਿਨ੍ਹਾਂ ਵਿੱਚ ਅਨਾਜ ਅਤੇ ਵਸਤੂਆਂ, ਚਾਰਾ, ਦੁੱਧ ਅਤੇ ਡੇਅਰੀ ਉਤਪਾਦ, ਪੈਟਰੋਲ ਅਤੇ ਹੋਰ ਬਾਲਣ, ਹੋਰ ਰੋਜ਼ਾਨਾ ਲੋੜਾਂ ਦੀਆਂ ਵਸਤੂਆਂ ਸ਼ਾਮਲ ਹਨ। ਅਜਿਹੀ ਕਿਸੇ ਵੀ ਸ਼ਿਕਾਇਤ ਦੀ ਸੂਰਤ ਵਿੱਚ, ਨਾਗਰਿਕ ਜਮ੍ਹਾਂਖੋਰੀ, ਕਾਲਾਬਾਜ਼ਾਰੀ, ਜਾਂ ਕੀਮਤਾਂ ਵਿੱਚ ਹੇਰਾਫੇਰੀ ਦੇ ਕਿਸੇ ਵੀ ਮਾਮਲੇ ਦੀ ਰਿਪੋਰਟ ਸਬੰਧਤ ਅਧਿਕਾਰੀਆਂ ਨੂੰ ਕਰ ਸਕਦੇ ਹਨ।

ਸ਼ਿਕਾਇਤ ਕਰਨ ਲਈ ਕੰਟਰੋਲ ਰੂਮ ਦੇ ਸੰਪਰਕ ਵੇਰਵੇ ਇਸ ਪ੍ਰਕਾਰ ਹਨ :
    ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ (ਜ਼ਰੂਰੀ ਵਸਤੂਆਂ/ਪੈਟਰੋਲ ਡੀਜ਼ਲ/ਆਦਿ ਲਈ)-99152-19038
    ਪਸ਼ੂ ਪਾਲਣ ਵਿਭਾਗ (ਪਸ਼ੂ ਪਾਲਣ ਸੇਵਾਵਾਂ ਲਈ)- 98159-91677
    ਮੰਡੀ ਬੋਰਡ (ਮੰਡੀ ਨਾਲ ਸਬੰਧਤ ਸਬਜ਼ੀਆਂ ਆਦਿ ਲਈ)-94642-92474
    ਮਾਰਕਫੈੱਡ ਅਤੇ ਮਿਲਕਫੈੱਡ (ਪਸ਼ੂਆਂ ਦੇ ਚਾਰੇ ਲਈ) -78883-27611, 95015-02846
    ਡੀਐਮ, ਮਾਰਕਫੈੱਡ (ਸੁੱਕੇ ਰਾਸ਼ਨ ਲਈ)- 78883-27611, 95922-22077
    ਡੀਐਮ, ਵੇਰਕਾ, (ਦੁੱਧ ਅਤੇ ਡੇਅਰੀ ਉਤਪਾਦਾਂ ਲਈ) -84279-00558

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.