Posted inਚੰਡੀਗੜ੍ਹ ਸੀ.ਐੱਮ. ਮਾਨ ਦੀ ਅਪੀਲ : ਡ੍ਰੋਨ ਤੇ ਹੋਰ ਡਿੱਗੇ ਹੋਏ ਵਿਸਫੋਟਕ ਪਦਾਰਥਾਂ ਨੂੰ ਛੂਹਣ ਤੋਂ ਬਚੋ Posted by overwhelmpharma@yahoo.co.in May 10, 2025 ਚੰਡੀਗੜ੍ਹ, 10 ਮਈ (ਰਵਿੰਦਰ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮਿਜ਼ਾਈਲ ਜਾਂ ਡਰੋਨ ਹਮਲੇ ਵਾਲੀ ਥਾਂ ‘ਤੇ ਜਲਦੀ ਨਾ ਜਾਣ ਅਤੇ ਅਣਪਛਾਤੇ ਮਲਬੇ ਨੂੰ ਛੂਹਣ ਤੋਂ ਗੁਰੇਜ਼ ਕਰਨ, ਜਦੋਂ ਤੱਕ ਫੌਜ ਦੇ ਅਧਿਕਾਰੀਆਂ ਦੁਆਰਾ ਇਸ ਨੂੰ ਨਕਾਰਾ ਨਹੀਂ ਕਰ ਲਿਆ ਜਾਂਦਾ। ਲੋਕਾਂ ਨੂੰ ਭਾਵੁਕ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਡਰੋਨ ਜਾਂ ਮਿਜ਼ਾਈਲ ਦਾ ਕੋਈ ਵੀ ਹਿੱਸਾ ਮਿਲਦਾ ਹੈ, ਲੋਕਾਂ ਨੂੰ ਉਸ ਥਾਂ ਜਲਦੀ ਨਹੀਂ ਜਾਣਾ ਚਾਹੀਦਾ ਕਿਉਂਕਿ ਇਹ ਨਕਾਰਾ ਹੋਣ ਤੋਂ ਪਹਿਲਾਂ ਨੁਕਸਾਨਦੇਹ ਹੋ ਸਕਦਾ ਹੈ। ਆਮ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਉਹ ਕੋਈ ਮਿਜ਼ਾਈਲ ਜਾਂ ਬੈਲਿਸਟਿਕ ਸਮੱਗਰੀ ਦੇਖਦੇ ਹਨ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਅਜਿਹੀਆਂ ਖਤਰਨਾਕ ਵਸਤੂਆਂ ਦੇ ਨੇੜੇ ਜਾਣ ਜਾਂ ਛੂਹਣ ਤੋਂ ਸੁਚੇਤ ਕੀਤਾ ਕਿਉਂਕਿ ਇਹ ਘਾਤਕ ਹੋ ਸਕਦੀਆਂ ਹਨ। Post navigation Previous Post ਜੰਮੂ ਤੋਂ ਆਉਣ-ਜਾਣ ਵਾਲੀਆਂ 3 ਦਰਜ਼ਨ ਦੇ ਕਰੀਬ ਟ੍ਰੇਨਾਂ ਰੱਦNext Postਪੰਜਾਬ ਭਾਰਤੀ ਫ਼ੌਜ ਨਾਲ ਡੱਟ ਕੇ ਖੜ੍ਹਾ ਹੈ : ਮੁੱਖ ਮੰਤਰੀ ਭਗਵੰਤ ਮਾਨ