Posted inਚੰਡੀਗੜ੍ਹ ਪੰਜਾਬ ਭਾਰਤੀ ਫ਼ੌਜ ਨਾਲ ਡੱਟ ਕੇ ਖੜ੍ਹਾ ਹੈ : ਮੁੱਖ ਮੰਤਰੀ ਭਗਵੰਤ ਮਾਨ Posted by overwhelmpharma@yahoo.co.in May 10, 2025 ਚੰਡੀਗੜ੍ਹ, 10 ਮਈ (ਰਵਿੰਦਰ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਪਾਕਿਸਤਾਨ ਵਿਰੁੱਧ ਇਸ ਜੰਗ ਵਿੱਚ ਭਾਰਤੀ ਹਥਿਆਰਬੰਦ ਸੈਨਾਵਾਂ ਨੂੰ ਹਰ ਸੰਭਵ ਮਦਦ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਕਿਸਤਾਨ ਦਾ ਦੋਹਰਾ ਚਿਹਰਾ ਨੰਗਾ ਹੋ ਗਿਆ ਹੈ ਕਿਉਂਕਿ ਉਹ ਹਥਿਆਰਾਂ ਦੀ ਵਰਤੋਂ ਤੇਜ਼ ਕਰ ਕੇ ਆਮ ਆਦਮੀ ਨੂੰ ਨਿਸ਼ਾਨਾ ਬਣਾ ਰਿਹਾ ਹੈ ਅਤੇ ਦੂਜੇ ਪਾਸੇ ਸ਼ਾਂਤੀ ਦੀ ਗੱਲ ਕਰ ਰਿਹਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਅੱਗੇ ਹੋ ਕੇ ਅਗਵਾਈ ਕਰੇਗਾ ਅਤੇ ਹਮੇਸ਼ਾ ਵਾਂਗ ਅਸੀਂ ਦੇਸ਼ ਲਈ ਹਰ ਕੁਰਬਾਨੀ ਦੇਵਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਬਹਾਦਰ ਹਨ ਅਤੇ ਪੰਜਾਬੀਆਂ ਨੇ ਹਮੇਸ਼ਾ ਦੇਸ਼ ਦੀ ਖੜਗ ਭੁਜਾ ਵਾਂਗ ਕੰਮ ਕੀਤਾ ਹੈ ਅਤੇ ਇਹ ਸਮਾਂ ਵੀ ਕੋਈ ਵੱਖਰਾ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਫੌਜਾਂ ਨੇ ਪਾਕਿਸਤਾਨ ਵਿੱਚ ਚੱਲ ਰਹੇ ਅਤਿਵਾਦੀ ਕੈਂਪਾਂ ਨੂੰ ਨਿਸ਼ਾਨਾ ਬਣਾਇਆ ਹੈ, ਜਦੋਂ ਕਿ ਸਾਡਾ ਗੁਆਂਢੀ ਦੇਸ਼ ਰਿਹਾਇਸ਼ੀ ਇਲਾਕਿਆਂ ‘ਤੇ ਹਮਲਾ ਕਰ ਰਿਹਾ ਹੈ। ਸੂਬੇ ਦੇ ਸਿਵਲ ਅਤੇ ਫੌਜੀ ਖੇਤਰਾਂ ਨੂੰ ਨਿਸ਼ਾਨਾ ਬਣਾਉਣ ਲਈ ਪਾਕਿਸਤਾਨ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਇੱਕ ਕਾਇਰਤਾਪੂਰਨ ਕਾਰਵਾਈ ਹੈ ਕਿਉਂਕਿ ਗੁਆਂਢੀ ਦੇਸ਼ ਬੇਦੋਸ਼ਿਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀਆਂ ਹਥਿਆਰਬੰਦ ਫੌਜਾਂ ਪਾਕਿਸਤਾਨ ਦੀਆਂ ਅਜਿਹੀਆਂ ਕਾਰਵਾਈਆਂ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਪੂਰੀ ਤਰ੍ਹਾਂ ਸਮਰੱਥ ਹਨ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਧਾਰਮਿਕ ਸਹਿਣਸ਼ੀਲਤਾ, ਏਕਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਗਟਾਵਾ ਕਰਕੇ ਇਨ੍ਹਾਂ ਹਾਲਾਤ ਵਿੱਚ ਸੰਜਮ ਵਰਤਣ ਦੀ ਅਪੀਲ ਵੀ ਕੀਤੀ। ਪੰਜਾਬ ਦੀ ਬਹਾਦਰੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਭਾਰਤੀ ਫੌਜ ਦੇ ਨਾਲ ਡਟ ਕੇ ਨਾਲ ਖੜ੍ਹਾ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। Post navigation Previous Post ਸੀ.ਐੱਮ. ਮਾਨ ਦੀ ਅਪੀਲ : ਡ੍ਰੋਨ ਤੇ ਹੋਰ ਡਿੱਗੇ ਹੋਏ ਵਿਸਫੋਟਕ ਪਦਾਰਥਾਂ ਨੂੰ ਛੂਹਣ ਤੋਂ ਬਚੋNext Postਰੁਕ ਗਈ ਜੰਗ! ਡੋਨਾਲਡ ਟਰੰਪ ਦਾ ਦਾਅਵਾ – ਲੰਬੀ ਗੱਲਬਾਤ ਤੋਂ ਬਾਅਦ ਦੋਵੇਂ ਦੇਸ਼ ਜੰਗਬੰਦੀ ’ਤੇ ਹੋਏ ਸਹਿਮਤ