ਚੰਡੀਗੜ੍ਹ : ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਨੇ ਅੱਜ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ, ਰਾਜ ਸੂਚਨਾ ਕਮਿਸ਼ਨਰ ਡਾ. ਭੁਪਿੰਦਰ ਸਿੰਘ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਦੀ ਮੌਜੂਦਗੀ ਵਿੱਚ ਪੰਜਾਬ ਦੇ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਸਹੁੰ ਚੁੱਕ ਸਮਾਗਮ ਪੰਜਾਬ ਰਾਜ ਭਵਨ ਵਿਖੇ ਹੋਇਆ ਜਿੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦੋਵਾਂ ਕਮਿਸ਼ਨਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ।

