Posted inMalerkotla ਭਾਰਤੀ ਫ਼ੌਜ ਨਾਲ ਜੁੜੀ ਗੁਪਤ ਜਾਣਕਾਰੀ ਪਾਕਿਸਤਾਨ ਨੂੰ ਭੇਜਣ ਵਾਲੇ ਦੋ ਜਾਸੂਸ ਮਲੇਰਕੋਟਲਾ ਤੋਂ ਗ੍ਰਿਫ਼ਤਾਰ Posted by overwhelmpharma@yahoo.co.in May 11, 2025 ਮਲੇਰਕੋਟਲਾ, 11 ਮਈ (ਰਵਿੰਦਰ ਸ਼ਰਮਾ) : ਭਾਰਤੀ ਫ਼ੌਜ ਨਾਲ ਜੁੜੀ ਗੁਪਤ ਜਾਣਕਾਰੀ ਪਾਕਿਸਤਾਨ ਭੇਜਣ ਦੇ ਦੋਸ਼ ਹੇਠ ਜ਼ਿਲ੍ਹਾ ਮਲੇਰਕੋਟਲਾ ਦੀ ਪੁਲਿਸ ਨੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਵਲੋਂ ਦਿੱਲੀ ਵਿੱਚ ਪਾਕਿ ਹਾਈ ਕਮਿਸ਼ਨ (ਡਿਪਲੋਮੈਟਿਕ ਦੂਤਾਵਾਸ) ਵਿੱਚ ਤੈਨਾਤ ਇਕ ਪਾਕਿਸਤਾਨੀ ਅਫ਼ਸਰ ਨੂੰ ਇਹ ਜਾਣਕਾਰੀ ਭੇਜੀ ਜਾ ਰਹੀ ਸੀ। ਭਾਰਤੀ ਫ਼ੌਜ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਪਾਕਿਸਤਾਨ ਨੂੰ ਭੇਜਣ ਬਦਲੇ ਦੋਵੇਂ ਮੁਲਜ਼ਮ ਆਨਲਾਈਨ ਮਾਧਿਅਮਾਂ ਰਾਹੀ ਪੈਸੇ ਪ੍ਰਾਪਤ ਕਰ ਰਹੇ ਸਨ। ਇਸ ਸਬੰਧੀ ਜਿਓਂ ਹੀ ਪੁਲਿਸ ਨੂੰ ਜਾਣਕਾਰੀ ਮਿਲੀ ਤਾਂ ਪੁਲਿਸ ਨੇ ਤੁਰੰਤ ਸਖ਼ਤ ਰੁਖ਼ ਅਪਣਾਉਂਦਿਆਂ ਕਾਰਵਾਈ ਵਿੱਢ ਦਿੱਤੀ। ਜਿਸ ਦੌਰਾਨ ਇੱਕ ਵਿਅਕਤੀ ਨੂੰ ਫੜਿਆ ਗਿਆ, ਜਿਸਨੇ ਪੁੱਛਗਿੱਛ ਦੌਰਾਨ ਦੂਜੇ ਵਿਅਕਤੀ ਦਾ ਨਾਮ ਦੱਸਿਆ ਅਤੇ ਉਸਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕੋਲੋਂ ਦੋ ਮੋਬਾਈਲ ਫੋਨ ਜ਼ਬਤ ਕੀਤੇ ਗਏ ਹਨ ਅਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਮਲੇਰਕੋਟਲਾ ਪੁਲਿਸ ਨੇ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਤਾਇਨਾਤ ਇੱਕ ਪਾਕਿਸਤਾਨੀ ਅਧਿਕਾਰੀ ਨਾਲ ਜੁੜੇ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕੀਤਾ ਹੈ। Post navigation Previous Post ਦੋਵਾਂ ਸਰਕਾਰਾਂ ਵੱਲੋਂ ਜੰਗਬੰਦੀ ਦਾ ਫੈਸਲਾ ਸ਼ਲਾਘਾਯੋਗ – ਸੈਨਿਕ ਵਿੰਗNext Postਬਰਨਾਲਾ ਵਿੱਚ ਸਿਵਲ ਡਿਫੈਂਸ ਵਲੰਟੀਅਰਾਂ ਨੂੰ ਦਿੱਤੀ ਗਈ ਮੁਢਲੀ ਸਹਾਇਤਾ ਦੀ ਟ੍ਰੇਨਿੰਗ