ਆਦਮਪੁਰ, 13 ਮਈ (ਰਵਿੰਦਰ ਸ਼ਰਮਾ) : ਮੰਗਲਵਾਰ ਸਵੇਰੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਆਦਮਪੁਰ ਏਅਰਬੇਸ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਹਵਾਈ ਸੈਨਾ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹੌਂਸਲਾ ਵਧਾਇਆ। ਇਸ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੂੰ ਫੌਜ ਦੇ ਜਵਾਨਾਂ ਨਾਲ ਗੱਲ ਕਰਦੇ ਵੀ ਦੇਖਿਆ ਗਿਆ। ਸਿਪਾਹੀਆਂ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਅਤੇ ਉਹ ਬਹਾਦਰ ਸਿਪਾਹੀਆਂ ਨਾਲ ਗੱਲਾਂ ਕਰਦੇ ਹੋਏ ਖੁਸ਼ ਦਿਖਾਈ ਦਿੱਤੇ। ਪ੍ਰਧਾਨ ਮੰਤਰੀ ਦੀ ਇਸ ਫੇਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਸੀ ਅਤੇ ਕਿਸੇ ਨੂੰ ਵੀ ਇਸ ਬਾਰੇ ਪਹਿਲਾਂ ਤੋਂ ਜਾਣਕਾਰੀ ਨਹੀਂ ਸੀ।

