Posted inਬਰਨਾਲਾ ਰੋਜ਼ਗਾਰ ਬਿਓਰੋ ਵਲੋਂ ਪਲੇਸਮੈਂਟ ਕੈਂਪ 16 ਨੂੰ Posted by overwhelmpharma@yahoo.co.in May 13, 2025 ਬਰਨਾਲਾ, 13 ਮਈ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ – ਨਿਰਦੇਸ਼ਾਂ ਹੇਠ ਜ਼ਿਲ੍ਹਾ ਬਰਨਾਲਾ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਸਮੇਂ ਸਮੇਂ ‘ਤੇ ਪਲੇਸਮੈਂਟ ਕੈਂਪ ਲਾਏ ਜਾਂਦੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਬਰਨਾਲਾ ਨਵਜੋਤ ਕੌਰ ਨੇ ਦੱਸਿਆ ਕਿ ਟਰਾਈਡੈਂਟ, ਫਾਰਐਵਰ ਆਦਿ ਕੰਪਨੀਆਂ ਨਾਲ ਤਾਲਮੇਲ ਕਰਕੇ 16.05.2025 (ਦਿਨ ਸ਼ੁੱਕਰਵਾਰ) ਨੂੰ ਸਵੇਰੇ 10:00 ਵਜੇ ਤੋਂ 02.00 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫਤਰ ਬਰਨਾਲਾ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਦੂਸਰੀ ਮੰਜ਼ਿਲ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ। ਹੈ। ਇਸ ਵਿਚ ਟਰਾਈਡੈਂਟ ਵੱਲੋਂ ਮਸ਼ੀਨ ਓਪਰੇਟਰ ਦੀਆਂ ਅਸਾਮੀਆਂ (ਸਿਰਫ ਲੜਕੀਆਂ ਲਈ ) ਜਿਸ ਦੀ ਵਿਦਿਅਕ ਯੋਗਤਾ ਦਸਵੀਂ, ਉਮਰ ਹੱਦ 18 ਤੋਂ 25 ਸਾਲ, ਹੋਣੀ ਚਾਹੀਦੀ ਹੈ, ਦੀ ਇੰਟਰਵਿਊ ਲਈ ਜਾਵੇਗੀ। ਇਸ ਤੋਂ ਇਲਾਵਾ ਫਾਰਐਵਰ ਕੰਪਨੀ ਵੱਲੋਂ ਡਿਸਟਰੀਬਿਊਟਰ ਦੀਆਂ ਅਸਾਮੀਆਂ (ਸਿਰਫ ਲੜਕੀਆਂ ਲਈ) ਦੀ ਇੰਟਰਵਿਊ ਲਈ ਜਾਵੇਗੀ, ਜਿਸ ਦੀ ਵਿਦਿਅਕ ਯੋਗਤਾ ਬਾਰਵੀਂ ਤੋਂ ਗਰੈਜੂਏਸ਼ਨ ਉਮਰ ਹੱਦ 18 ਸਾਲ ਤੋਂ ਉਪਰ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਟਰਾਈਡੈਂਟ ਦੀਆਂ ਅਸਾਮੀਆਂ ਲਈ ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਜਿਊਮ, ਅਧਾਰ ਕਾਰਡ, ਪੈਨ ਕਾਰਡ, ਬੈਂਕ ਖਾਤਾ (ਪਾਸ ਬੁਕ) ਅਤੇ ਯੋਗਤਾ ਦੇ ਸਰਟੀਫਿਕੇਟ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਈਨ ਨੰਬਰ 94170-39072 ‘ਤੇ ਸੰਪਰਕ ਕਰੋ। Post navigation Previous Post ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਬਰਨਾਲਾ ਦਾ ਜਥੇਬੰਦਕ ਇਜਲਾਸ ਸਫਲਤਾਪੂਰਵਕ ਸੰਪੰਨNext Postਹੁਣ 80 ਲੱਖ ਦੀ ਲਾਗਤ ਨਾਲ ਸ਼ਹਿਰ ਦਾ ਦੂਜਾ ਕੂੜਾ ਡੰਪ ਵੀ ਹੋਵੇਗਾ ਖਤਮ : ਮੀਤ ਹੇਅਰ