Posted inਬਰਨਾਲਾ ਬਰਨਾਲਾ ਪੁਲਿਸ ਵੱਲੋਂ ਸਰਚ ਅਪਰੇਸ਼ਨ ਦੌਰਾਨ ਨਸ਼ਿਆਂ ਦੇ ਹੋਟਸਪੋਟ ਥਾਵਾਂ ’ਤੇ ਚਲਾਇਆ ਸਰਚ ਆਪਰੇਸ਼ਨ Posted by overwhelmpharma@yahoo.co.in May 14, 2025 ਬਰਨਾਲਾ, 13 ਮਈ (ਰਵਿੰਦਰ ਸ਼ਰਮਾ) : ਡੀਆਈਜੀ ਪਟਿਆਲਾ ਰੇਂਜ ਨਾਨਕ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਐਸਐਸਪੀ ਮੁਹੰਮਦ ਸਰਫਰਾਜ ਆਲਮ ਦੀ ਨਿਗਰਾਨੀ ਹੇਠ ਪੁਲਿਸ ਤੇ ਐਕਸਾਈਜ ਵਿਭਾਗ ਨੇ ਸਾਂਝੇ ਤੌਰ ’ਤੇ ਜ਼ਿਲ੍ਹੇ ਭਰ ’ਚ ਨਜਾਇਜ ਸ਼ਰਾਬ ਦੇ ਤਸਕਰਾਂ ਖਿਲਾਫ ਛਾਪੇਮਾਰੀ ਕੀਤੀ ਗਈ। ਇਸ ਸਬੰਧੀ ਐਸਪੀ (ਡੀ) ਅਸ਼ੋਕ ਸ਼ਰਮਾ ਨੇ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਐਕਸਾਈਜ ਵਿਭਾਗ ਦੇ ਈਟੀਓ ਨਵਜੋਤ ਸਿੰਘ, ਡੀਐਸਪੀ, ਐਸਐਚਓ ਤੇ ਵੱਡੀ ਗਿਣਤੀ ਪੁਲਿਸ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਬਰਨਾਲਾ, ਧਨੌਲਾ, ਰੂੜੇਕੇ, ਭਦੌੜ ਆਦਿ ਖੇਤਰਾਂ ’ਚ ਨਸ਼ਿਆਂ ਦੀ ਰੋਕਥਾਮ ਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਰਚ ਅਪਰੇਸ਼ਨ ਅਭਿਆਨ ਚਲਾਇਆ ਗਿਆ ਹੈ। ਚੈਕਿੰਗ ਦੌਰਾਨ ਸ਼ੱਕੀ ਵਿਅਕਤੀਆਂ ਦੇ ਘਰਾਂ ਤੇ ਉਨ੍ਹਾਂ ਦੇ ਸ਼ੱਕੀ ਟਿਕਾਣਿਆਂ ’ਤੇ ਤਲਾਸ਼ੀ ਕੀਤੀ ਗਈ। ਚੈਕਿੰਗ ਦੌਰਾਨ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਤੇ ਸ਼ੱਕੀ ਵਹੀਕਲਾਂ ਨੂੰ ਵੀ ਚੈਕ ਕੀਤਾ ਗਿਆ ਹੈ। ਡੀਐਸਪੀ ਸਿਟੀ ਬਰਨਾਲਾ ਸਤਵੀਰ ਸਿੰਘ ਬੈਂਸ ਨੇ ਕਿਹਾ ਕਿ ਇਹ ਅਪਰੇਸ਼ਨ ਸ਼ਾਂਤੀ ਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਨੂੰ ਸਹਿਯੋਗ ਦੇਣ ਤੇ ਜੇਕਰ ਉਨ੍ਹਾਂ ਪਾਸ ਨਸ਼ਾ ਵੇਚਣ ਤੇ ਖਰੀਦਣ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਹ ਬਰਨਾਲਾ ਪੁਲਿਸ ਦੇਣ, ਉਨ੍ਹਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ। ਬਰਨਾਲਾ ਪੁਲਿਸ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਦ੍ਰਿੜ ਹੈ ਤੇ ਭਵਿੱਖ ’ਚ ਵੀ ਮਾੜੇ ਅਨਸਰਾਂ ਖਿਲਾਫ ਇਸ ਤਰ੍ਹਾਂ ਦੀਆ ਕਾਰਵਾਈ ਜਾਰੀ ਰਹੇਗੀ। Post navigation Previous Post ਚੋਰੀ ਦੇ ਦਸ ਮੋਟਰਸਾਇਕਲਾਂ ਸਣੇ ਦੋ ਕਾਬੂ, ਇਕ ਦੀ ਭਾਲ ਜਾਰੀNext Post100 ਪ੍ਰਤੀਸ਼ਤ ਟੀਚਿਆਂ ਦੀ ਪ੍ਰਾਪਤੀ ਬਦਲੇ ਸਿਹਤ ਵਿਭਾਗ ਬਰਨਾਲਾ ਦਾ ਵਿਸ਼ੇਸ਼ ਸਨਮਾਨ