
ਬਰਨਾਲਾ, 14 ਮਈ (ਰਵਿੰਦਰ ਸ਼ਰਮਾ) : ਪਰਿਵਾਰ ਨਿਯੋਜਨ ਪ੍ਰੋਗਰਾਮ ਅਧੀਨ ਪੰਜਾਬ ਭਰ ‘ਚੋਂ ਵਧੀਆ ਕਾਰਗੁਜ਼ਾਰੀ 100 ਪ੍ਰਤੀਸ਼ਤ ਟੀਚਿਆਂ ਦੀ ਪ੍ਰਾਪਤੀ ਬਦਲੇ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਵੱਲੋਂ ਮੋਹਾਲੀ ਵਿਖੇ ਹੋਏ ਸੂਬਾ ਪੱਧਰੀ ਸਨਮਾਨ ਸਮਾਰੋਹ ਵਿੱਚ ਸਿਹਤ ਵਿਭਾਗ ਬਰਨਾਲਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ।ਇਹ ਵਿਸ਼ੇਸ਼ ਸਨਮਾਨ ਡਾ. ਬਲਜੀਤ ਸਿੰਘ ਸਿਵਲ ਸਰਜਨ ਬਰਨਾਲਾ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਤਪਿੰਦਰਜੋਤ ਕੌਸ਼ਲ ਵੱਲੋਂ ਪ੍ਰਾਪਤ ਕੀਤਾ ਗਿਆ । ਇਸ ਸਸੰਧੀ ਡਾ. ਬਲਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ, ਡਾਕਟਰ, ਜ਼ਿਲ੍ਹਾ ਮਾਸ ਮੀਡੀਆ ਵਿੰਗ, ਬਲਾਕ ਐਕਸਟੈਨਸ਼ਨ ਐਜੂਕੇਟਰ, ਸਟਾਫ ਨਰਸ, ਮਲਟੀਪਰਪਜ਼ ਸੁਪਰਵਾਈਜ਼ਰ ਅਤੇ ਮਲਟੀਪਰਪਜ਼ ਹੈਲਥ ਵਰਕਰ ਮੇਲ/ਫੀਮੇਲ ਅਤੇ ਆਸ਼ਾ ਵਰਕਰ ਵੱਲੋਂ ਕੀਤੀ ਗਈ ਮੇਹਨਤ ਸਦਕਾ ਜ਼ਿਲ੍ਹਾ ਬਰਨਾਲਾ ਪੰਜਾਬ ਭਰ ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ । ਇਸ ਲਈ ਸਿਹਤ ਵਿਭਾਗ ਬਰਨਾਲਾ ਦਾ ਸਮੂਹ ਸਟਾਫ ਵਧਾਈ ਦਾ ਪਾਤਰ ਹਨ।
