
ਬਰਨਾਲਾ, 13 ਮਈ (ਰਵਿੰਦਰ ਸ਼ਰਮਾ) : ਬਰਨਾਲਾ ਦੇ ਸਰਵਹਿਤਕਾਰੀ ਵਿਦਿਆ ਮੰਦਰ ਵਿਖੇ 12ਵੀਂ ਜਮਾਤ ਵਿੱਚ ਪੜ੍ਹਦੀ ਹਰਸੀਰਤ ਕੌਰ ਸਪੁੱਤਰੀ ਸਿਮਰਦੀਪ ਸਿੰਘ ਨੇ ਸੂਬੇ ਵਿੱਚੋਂ 12ਵੀਂ ਜਮਾਤ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਜਿਸਦਾ ਪਰਿਵਾਰ ਧਨੌਲਾ ਦਾ ਰਹਿਣ ਵਾਲਾ ਹੈ। ਉਹ ਸਾਇੰਸ ਸਟ੍ਰੀਮ ਦੀ ਵਿਦਿਆਰਥਣ ਹੈ। ਸਕੂਲ ਦੇ ਪ੍ਰਿੰਸੀਪਲ ਨੇ ਕਿਹਾ ਕਿ ਉਸਨੇ 500 ਦੇ ਦੇ ਵਿੱਚੋਂ 500 ਅੰਕ ਪ੍ਰਾਪਤ ਕੀਤੇ ਹਨ। ਉਸਦੇ ਪਿਤਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਪੋਰਟਸ ਵਿਭਾਗ ਵਿੱਚ ਕੰਮ ਕਰਦੇ ਹਨ। ਹਰਸੀਰਤ ਦੇ ਪਿਤਾ ਸਿਮਰਦੀਪ ਸਿੰਘ ਨੇ ਕਿਹਾ ਕਿ ਬੇਟੀ ਨੇ ਬਹੁਤ ਸਮੇਂ ਤੋਂ ਸਖ਼ਤ ਮਿਹਨਤ ਕੀਤੀ ਸੀ। ਜਿਸ ਕਾਰਨ ਇਹ ਮੁਕਾਮ ਹਾਸਲ ਹੋਇਆ ਹੈ।
