Posted inਬਰਨਾਲਾ ਜ਼ਮੀਨ ਦੀ ਉਪਜਾਓੂ ਸ਼ਕਤੀ ਵਧਾਉਣ ਲਈ ਦਾਲਾਂ ਦੀ ਕਾਸ਼ਤ ਕੀਤੀ ਜਾਵੇ : ਡਿਪਟੀ ਕਮਿਸ਼ਨਰ Posted by overwhelmpharma@yahoo.co.in May 15, 2025 – ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਸ਼ਹਿਣਾ ਵਿੱਚ ਮੂੰਗੀ ਦੇ ਖੇਤਾਂ ਦਾ ਦੌਰਾ ਬਰਨਾਲਾ, 15 ਮਈ (ਰਵਿੰਦਰ ਸ਼ਰਮਾ) : ਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਵੱਲੋਂ ਸ਼ਹਿਣਾ ਵਿੱਚ ਖੇਤਾਂ ਦਾ ਦੌਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਅਤੇ ਖੇਤੀਬਾੜੀ ਟੀਮ ਨੇ ਪਿੰਡ ਸ਼ਹਿਣਾ ਵਿੱਚ ਕਿਸਾਨ ਗੁਰਪ੍ਰੀਤ ਸਿੰਘ ਦੇ ਖੇਤ ਵਿੱਚ ਮੂੰਗੀ ਦੀ ਫਸਲ ਦਾ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਸਾਨਾਂ ਨਾਲ ਮੂੰਗੀ ਦੀ ਫਸਲ ਸਬੰਧੀ ਗੱਲਬਾਤ ਕੀਤੀ ਗਈ। ਕਿਸਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਨੇ ਆਲੂਆਂ ਦੀ ਫਸਲ ਦੀ ਪੁਟਾਈ ਤੋਂ ਬਾਅਦ 10 ਏਕੜ ਮੂੰਗੀ ਦੀ ਬਿਜਾਈ ਕੀਤੀ ਹੈ। ਮੂੰਗੀ ਦੀ ਫਸਲ ਤੋਂ ਬਾਅਦ ਉਹ ਬਾਸਮਤੀ ਦੀ ਬਿਜਾਈ ਕਰੇਗਾ।ਉਸਨੇ ਦੱਸਿਆ ਕਿ ਉਸ ਦੇ ਨਾਲ ਦੇ ਕਿਸਾਨਾਂ ਨੇ ਵੀ ਮੂੰਗੀ ਦੀ ਬਿਜਾਈ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਬਰਨਾਲਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਦਾਲਾਂ ਦੀ ਕਾਸ਼ਤ ਕਰਨੀ ਚਾਹਦੀ ਹੈ ਕਿਉਕਿ ਮੂੰਗੀ ਦੀ ਦਾਲ ਦੀ ਕਾਸ਼ਤ ਕਰਨ ਨਾਲ ਜ਼ਮੀਨ ਦੀ ਉਪਯਾਊ ਸ਼ਕਤੀ ਵਧਦੀ ਹੈ, ਉੱਥੇ ਇਹ ਮੱਕੀ ਦੇ ਮੁਕਾਬਲੇ ਪਾਣੀ ਦੀ ਖਪਤ ਵੀ ਘੱਟ ਹੁੰਦੀ ਹੈ। ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਜਗਸੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬਰਨਾਲਾ ਜ਼ਿਲ੍ਹੇ ਵਿੱਚ ਸਮਰ ਮੂੰਗ ਹੇਠ 970 ਹੈਕਟੇਅਰ ਰਕਬਾ ਹੈ, ਕਿਸਾਨਾਂ ਨੂੰ ਫੂਡ ਐਂਡ ਨਿਊਟੀਰੀਸ਼ਨ ਮਿਸ਼ਨ ਤਹਿਤ ਮੂੰਗੀ ਦਾ ਬੀਜ ਸਬਸਿਡੀ ‘ਤੇ ਮੁਹਈਆ ਕਰਵਾਇਆ ਜਾਂਦਾ ਹੈ। ਉਹਨਾਂ ਜਾਣਕਾਰੀ ਦਿੰਦੇ ਕਿਹਾ ਕਿ ਮੂੰਗੀ ਦੀ ਫਸਲ ਸਾਲ ਵਿੱਚ ਦੋ ਵਾਰ ਕੀਤੀ ਜਾਦੀ ਹੈ, ਇੱਕ ਵਾਰ ਬਹਾਰ ਰੁੱਤ ਦੀ ਬਿਜਾਈ ਦੀ 20 ਮਾਰਚ ਤੋਂ 10 ਅਪ੍ਰੈਲ ਤੱਕ ਤੇ ਦੂਸਰੀ ਬਿਜਾਈ ਜੁਲਾਈ ਦੇ ਦੂਸਰੇ ਪੰਦਰਵਾੜੇ ਵਿੱਚ । ਉਹਨਾਂ ਕਿਹਾ ਕਿ ਨਰਮੇ ਦੀ ਬਿਜਾਈ ਵਾਲੇ ਖੇਤਾਂ ਦੇ ਨੇੜੇ ਮੂੰਗੀ ਦੀ ਫਸਲ ਦੀ ਬਿਜਾਈ ਨਾ ਕੀਤੀ ਜਾਵੇ ਕਿਉਕਿ ਇਸ ‘ਤੇ ਚਿੱਟੀ ਮੱਖੀ ਦਾ ਹਮਲਾ ਹੋ ਸਕਦਾ ਹੈ। ਇਸ ਮੌਕੇ ਡਾ. ਧਰਮਵੀਰ ਸਿੰਘ ਕੰਬੋਜ ਖੇਤੀਬਾੜੀ ਅਫਸਰ ਸ਼ਹਿਣਾ ਨੇ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਕਿਸੇ ਵੀ ਫਸਲ ਸਬੰਧੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਖੇਤੀਬਾੜੀ ਵਿਭਾਗ ਦੀ ਟੀਮ ਤੋਂ ਇਲਾਵਾ ਕਿਸਾਨ ਸੁਖਦੇਵ ਸਿੰਘ, ਜਸਵਿੰਦਰ ਸਿੰਘ, ਗੁਰਜੰਟ ਸਿੰਘ, ਸੁਖਪਾਲ ਸਿੰਘ, ਸਤਨਾਮ ਸਿੰਘ, ਸੁਖਦਰਸ਼ਨ ਸਿੰਘ ਸ਼ਹਿਣਾ ਤੇ ਹੋਰ ਕਿਸਾਨ ਹਾਜ਼ਰ ਸਨ। Post navigation Previous Post ਓਪਰੇਸ਼ਨ ਸਿੰਦੂਰ ਦੀ ਕਾਮਯਾਬੀ ਲਈ ਸਾਬਕਾ ਸੈਨਿਕਾ ਨੇ ਡਿਪਟੀ ਕਮਿਸ਼ਨਰ ਬਰਨਾਲਾ ਨਾਲ ਖ਼ੁਸ਼ੀ ਸਾਂਝੀ ਕੀਤੀ, ਮੂੰਹ ਮਿੱਠਾ ਕਰਵਾਇਆNext Postਬਰਨਾਲਾ ’ਚ ਹਨੀਟ੍ਰੈਪ ਗਿਰੋਹ ਦਾ ਪਰਦਾਫ਼ਾਸ਼, ਇਕ ਔਰਤ ਸਣੇ 3 ਕਾਬੂ, ਇਕ ਫ਼ਰਾਰ