Posted inਲੁਧਿਆਣਾ ਛੁੱਟੀ ’ਤੇ ਆਏ ਫ਼ੌਜੀ ਕੋਲੋਂ 225 ਗ੍ਰਾਮ ਹੈਰੋਇਨ ਬਰਾਮਦ, ਗ੍ਰਿਫ਼ਤਾਰ Posted by overwhelmpharma@yahoo.co.in May 15, 2025 ਲੁਧਿਆਣਾ, 15 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਦਿਹਾਤੀ ਪੁਲਿਸ ਨੇ ਐਸਐਸਪੀ ਡਾ. ਅੰਕੁਰ ਗੁਪਤਾ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਦਰ ਇੱਕ ਹੋਰ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਤਿੰਨ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ ਤਿੰਨ ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਐਸਐਸਪੀ ਡਾ. ਅੰਕੁਰ ਗੁਪਤਾ, ਐਸਪੀ (ਡੀ) ਹਰਕਮਲ ਕੌਰ ਅਤੇ ਡੀਐਸਪੀ ਇੰਦਰਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ਗੁਪਤ ਜਾਣਕਾਰੀ ਦੇ ਆਧਾਰ ’ਤੇ ਸੂਏ ਉੱਪਰ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਇਕ ਨੌਜਵਾਨ ਬਿਕਰਮਜੀਤ ਸਿੰਘ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ। ਉਸ ਨੇ ਦੱਸਿਆ ਕਿ ਉਹ ਫ਼ੌਜ ’ਚ ਨੌਕਰੀ ਕਰਦਾ ਹੈ ਅਤੇ ਛੁੱਟੀ ‘ਤੇ ਪਿੰਡ ਭਨੋਹੜ ਆਇਆ ਹੋਇਆ ਹੈ। ਪਰ ਜਦੋਂ ਪੁਲਿਸ ਨੇ ਉਸ ਦੀ ਜਾਂਚ ਕੀਤੀ ਤਾਂ ਉਸ ਦੀ ਪੈਂਟ ਦੀ ਜੇਬ ’ਚੋਂ 255 ਗ੍ਰਾਮ ਹੈਰੋਇਨ ਮਿਲੀ। ਇਸੇ ਕੜੀ ’ਚ ਮਨਜੀਤ ਸਿੰਘ ਨਾਂ ਦੇ ਹੋਰ ਵਿਅਕਤੀ ਨੂੰ ਵੀ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਦੂਜੇ ਪਾਸੇ, ਸੀਆਈਏ ਸਟਾਫ਼ ਦੇ ਇੰਚਾਰਜ ਸੁਖਦੇਵ ਸਿੰਘ ਨੇ ਕਾਰਵਾਈ ਕਰਦਿਆਂ ਮੁਹੱਲਾ ਕਰਨੈਲ ਗੇਟ ਵਿਖੇ ਇੱਕ ਕਰਿਆਨੇ ਦੀ ਦੁਕਾਨ ਚਲਾਉਂਦੇ ਸ਼ਿਵ ਕੁਮਾਰ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਪੁਲਿਸ ਮੁਤਾਬਕ ਤਿੰਨੇ ਵਿਅਕਤੀਆਂ ਤੋਂ ਪੁੱਛਗਿੱਛ ਜਾਰੀ ਹੈ। Post navigation Previous Post ਬਰਨਾਲਾ ’ਚ ਹਨੀਟ੍ਰੈਪ ਗਿਰੋਹ ਦਾ ਪਰਦਾਫ਼ਾਸ਼, ਇਕ ਔਰਤ ਸਣੇ 3 ਕਾਬੂ, ਇਕ ਫ਼ਰਾਰNext Postਬਿਰਧ ਆਸ਼ਰਮ ਵਿੱਚ ਰਹਿਣ ਲਈ ਲੋੜਵੰਦ ਬਜ਼ੁਰਗ ਰਜਿਸਟ੍ਰੇਸ਼ਨ ਕਰਵਾਉਣ : ਡਿਪਟੀ ਕਮਿਸ਼ਨਰ