Posted inਬਰਨਾਲਾ 17 ਮਈ ਨੂੰ ਪੂਰੇ ਬਰਨਾਲਾ ਸ਼ਹਿਰ ਦੀ ਬਿਜਲੀ ਸਪਲਾਈ ਰਹੇਗੀ ਬੰਦ Posted by overwhelmpharma@yahoo.co.in May 16, 2025 ਬਰਨਾਲਾ, 16 ਮਈ (ਰਵਿੰਦਰ ਸ਼ਰਮਾ) : ਪਾਵਰਕੌਮ ਵੱਲੋਂ ਜ਼ਰੂਰੀ ਮੁਰੰਮਤ ਕਾਰਜਾਂ ਦੇ ਚੱਲਦਿਆਂ 17 ਮਈ ਦਿਨ ਸ਼ਨਿੱਚਰਵਾਰ ਨੂੰ ਬਰਨਾਲਾ ਸ਼ਹਿਰ ਵਿੱਚ ਬਿਜਲੀ ਸਪਲਾਈ ਬੰਦ ਰਹੇਗੀ। ਵਿਭਾਗ ਦੁਆਰਾ ਜਾਰੀ ਕੀਤੇ ਗਏ ਇੱਕ ਪੱਤਰ ਅਨੁਸਾਰ 17 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ 66 ਕੇ.ਵੀ. ਗਰਿੱਡ ਬਰਨਾਲਾ ਤੇ 66 ਕੇ.ਵੀ. ਲਾਈਨ ਬਰਨਾਲਾ ਦੀ ਬਿਜਲੀ ਜ਼ਰੂਰੀ ਮੇਨਟੇਨੈਂਸ ਕੀਤੀ ਜਾਵੇਗੀ। ਇਹ ਬੰਦਸ਼ ਜ਼ਰੂਰੀ ਮੇਨਟੇਨੈਂਸ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੀ ਜਾ ਰਹੀ ਹੈ। ਪਾਵਰਕੌਮ ਨੇ ਸ਼ਹਿਰ ਵਾਸੀਆਂ ਨੂੰ ਇਸ ਅਸੁਵਿਧਾ ਲਈ ਅਫ਼ਸੋਸ ਪ੍ਰਗਟਾਇਆ ਹੈ ਅਤੇ ਸਹਿਯੋਗ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਇਸ ਸਮੇਂ ਦੌਰਾਨ ਆਪਣੀ ਬਿਜਲੀ ਦੀ ਲੋੜ ਅਨੁਸਾਰ ਪ੍ਰਬੰਧ ਕਰਨ ਤਾਂ ਜੋ ਕਿਸੇ ਕਿਸਮ ਦੀ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ। ਇਸ ਬਿਜਲੀ ਕੱਟ ਨਾਲ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਰੋਜ਼ਾਨਾ ਦੇ ਕੰਮਕਾਜ ਪ੍ਰਭਾਵਿਤ ਹੋ ਸਕਦੇ ਹਨ। ਇਸ ਲਈ ਸ਼ਹਿਰ ਵਾਸੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਸ ਸਮੇਂ ਦੌਰਾਨ ਪਾਣੀ ਦੀ ਸਪਲਾਈ ਅਤੇ ਹੋਰ ਜ਼ਰੂਰੀ ਕੰਮਾਂ ਨੂੰ ਪਹਿਲਾਂ ਹੀ ਨਿਪਟਾ ਲੈਣ। ਪਾਵਰਕੌਮ ਦੇ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਹੈ ਕਿ ਮੁਰੰਮਤ ਦਾ ਕੰਮ ਨਿਰਧਾਰਤ ਸਮੇਂ ਵਿੱਚ ਪੂਰਾ ਕਰ ਲਿਆ ਜਾਵੇਗਾ ਅਤੇ ਜਲਦੀ ਹੀ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਜਾਵੇਗੀ। Post navigation Previous Post ਕੁਝ ਮਹੀਨੇ ਪਹਿਲਾਂ ਹੀ ਪਿੰਡ ਦੀ ਕੁੜੀ ਨਾਲ ਕਰਵਾਈ ਸੀ ਲਵ ਮੈਰਿਜ, ਹੁਣ ਕਲੇਸ਼ ਹੋਣ ’ਤੇ ਲਿਆ ਫ਼ਾਹਾNext Post100 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਸਣੇ ਸੱਸ ਤੇ ਨੂੰਹ ਗ੍ਰਿਫ਼ਤਾਰ