Posted inਬਰਨਾਲਾ ਜ਼ਿਲ੍ਹੇ ਵਿੱਚ ਚੱਲ ਰਹੀਆਂ 90 ਯੋਗ ਕਲਾਸਾਂ : ਡਿਪਟੀ ਕਮਿਸ਼ਨਰ Posted by overwhelmpharma@yahoo.co.in May 16, 2025 – 2987 ਲੋਕ ਲੈ ਰਹੇ ਹਨ ਯੋਗਾ ਦਾ ਲਾਹਾ ਬਰਨਾਲਾ, 16 ਮਈ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ “ਸੀ.ਐੱਮ.ਦੀ ਯੋਗਸ਼ਾਲਾ” ਪ੍ਰੋਜੈਕਟ ਹੇਠ ਬਰਨਾਲਾ ਜ਼ਿਲ੍ਹੇ ਵਿੱਚ 90 ਯੋਗ ਕਲਾਸਾਂ ਚੱਲ ਰਹੀਆਂ ਹਨ। ਕਰੋ ਯੋਗ, ਰਹੋ ਨਿਰੋਗ ਦਾ ਹਵਾਲਾ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਸ ਪ੍ਰੋਜੈਕਟ ਤਹਿਤ ਬਰਨਾਲਾ ਜ਼ਿਲ੍ਹੇ ਵਿੱਚ 90 ਯੋਗਾ ਕਲਾਸਾਂ ਸਵੇਰੇ-ਸ਼ਾਮ ਬਰਨਾਲਾ ਸ਼ਹਿਰ ਵਿੱਚ ਅਤੇ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ, ਸਬ-ਤਹਿਸੀਲਾਂ, ਬਲਾਕਾਂ ਅਤੇ ਪਿੰਡਾਂ ਵਿੱਚ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਜ਼ਿਲ੍ਹੇ ਦੇ 2987 ਲੋਕ ਯੋਗ ਕਲਾਸਾਂ ਦਾ ਲਾਹਾ ਲੈ ਰਹੇ ਹਨ। ਪੰਜਾਬ ਸਰਕਾਰ ਦੇ “ਯੁੱਧ ਨਸਿਆਂ ਵਿਰੁੱਧ” ਮੁਹਿੰਮ ਨੂੰ ਹੁੰਗਾਰਾ ਦਿੰਦੇ ਹੋਏ, ਰੀਹੈਬਲੀਟੇਸ਼ਨ ਸੈਂਟਰ ਵਿੱਚ ਵੀ ਵਿਸ਼ੇਸ਼ ਯੋਗਾ ਕਲਾਸਾਂ ਚੱਲ ਰਹੀਆਂ ਹਨ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਯੋਗਾ ਕਲਾਸਾਂ ਦਾ ਸਮਾਂ ਪਬਲਿਕ ਦੀ ਸਹੂਲਤ ਮੁਤਾਬਿਕ ਹੀ ਰੱਖਿਆ ਗਿਆ ਹੈ। ਇਨ੍ਹਾਂ ਯੋਗਾ ਕਲਾਸਾਂ ਵਿੱਚ ਬੱਚੇ, ਨੌਜਵਾਨ, ਔਰਤਾਂ, ਬਜ਼ੁਰਗ – ਹਰ ਵਰਗ ਦੇ ਲੋਕ ਭਾਗ ਲੈ ਰਹੇ ਹਨ। ਜ਼ਿਲ੍ਹੇ ਦੇ ਨੋਡਲ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ ਮੈੱਡਮ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਜੇਕਰ ਕੋਈ ਵੀ ਨਾਗਰਿਕ ਆਪਣੇ ਮੁਹੱਲੇ/ ਗਲੀ/ ਪਿੰਡ/ ਸ਼ਹਿਰ ਵਿੱਚ ਕਲਾਸ ਸ਼ੁਰੂ ਕਰਵਾਉਣਾ ਚਾਹੁੰਦਾ ਹੈ ਤਾਂ 76694-00500 ਮੋਬਾਇਲ ਨੰਬਰ ‘ਤੇ ਮਿੱਸ ਕਾੱਲ ਕਰਕੇ ਕਲਾਸ ਸ਼ੁਰੂ ਕਰਵਾ ਸਕਦਾ ਹੈ। ਉਹਨਾਂ ਦੱਸਿਆ ਕਿ ਕਲਾਸ ਸ਼ੁਰੂ ਕਰਨ ਲਈ 25 ਲੋਕਾਂ ਦਾ ਇੱਕ ਗਰੁੱਪ ਅਤੇ ਕੋਈ ਵੀ ਸਾਂਝਾ ਸਥਾਨ ਪਾਰਕ/ ਧਰਮਸ਼ਾਲਾ ਹੋਣਾ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਯੋਗਾ ਦੇ ਲਾਭ ਲੈਣ। ਆਮ ਲੋਕ ਆਪਣੇ ਨੇੜੇ ਪਬਲਿਕ ਪਾਰਕਾਂ, ਲੋਕਲ ਪਾਰਕਾਂ, ਧਰਮਸ਼ਾਲਾ, ਮੁਹੱਲੇ ਆਦਿ ਕਿਸੇ ਵੀ ਸਾਂਝੀ ਜਗ੍ਹਾ ਵਿੱਚ ਜ਼ਰੂਰ ਯੋਗਾ ਕਲਾਸਾਂ ਸ਼ੁਰੂ ਕਰਵਾਉਣ। ਉਨ੍ਹਾਂ ਨੇ ਹਰ ਨਾਗਰਿਕ ਨੂੰ ਆਪਣੀ ਸਿਹਤ ਲਈ ਦਿਨ ਵਿੱਚ 1 ਘੰਟਾ ਯੋਗਾ ਕਲਾਸ ਲਈ ਕੱਢਣ ਲਈ ਕਿਹਾ। ਉਨ੍ਹਾਂ ਵੱਧ ਤੋਂ ਵੱਧ ਲੋਕਾ ਨੁੰ ਇਨ੍ਹਾਂ ਕਲਾਸਾਂ ਵਿੱਚ ਪਹੁੰਚ ਕੇ ਆਪਣੇ ਆਪ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰੱਖਣ ਲਈ ਚੰਗੀ ਜੀਵਨਸ਼ੈਲੀ ਅਪਨਾਉਣ ਲਈ ਕਿਹਾ। ਇਸ ਪ੍ਰੋਜੈਕਟ ਦੀ ਜ਼ਿਲ੍ਹਾ ਕੋਆਰਡੀਨੇਟਰ ਮੈੱਡਮ ਰਸਪਿੰਦਰ ਬਰਾੜ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਹੀਆਂ ਯੋਗਾ ਕਲਾਸਾਂ ਵਿੱਚ ਲਗਾਤਾਰ ਆ ਰਹੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਿਹਤ ਸਬੰਧੀ ਸਮੱਸਿਆਵਾਂ ਦੂਰ ਹੋ ਰਹੀਆਂ ਹਨ। ਇਸ ਵਿੱਚ ਮੋਟਾਪਾ, ਸਰਵਾਈਕਲ, ਗੋਡਿਆਂ ਦੇ ਦਰਦ ਅਤੇ ਮਾਨਸਿਕ ਤਣਾਅ ਆਦਿ ਬੀਮਾਰੀਆਂ ਤੋਂ ਛੁਟਕਾਰਾ ਪਾਉਣ ਵਿੱਚ ਮੱਦਦ ਮਿਲ ਰਹੀ ਹੈ। ਯੋਗਾ ਕਲਾਸਾਂ ਵਿੱਚ ਆ ਰਹੇ ਲੋਕ ਮਾਨਸਿਕ ਤੌਰ ‘ਤੇ ਆਪਣੇ ਆਪ ਨੂੰ ਬਹੁਤ ਜ਼ਿਆਦਾ ਸਿਹਤਮੰਦ ਮਹਿਸੂਸ ਕਰ ਰਹੇ ਹਨ। Post navigation Previous Post ਵਿਦਿਆਰਥੀ ਆਪਣੇ ਸਮੇਂ ਦਾ ਸਹੀ ਇਸਤੇਮਾਲ ਕਰਕੇ ਮੇਹਨਤ ਕਰਨ : ਡਿਪਟੀ ਕਮਿਸ਼ਨਰNext Postਨਕਲੀ ਪੁਲਿਸ ਮੁਲਾਜਮ ਬਣ ਕੇ ਲੋਕਾਂ ਨਾਲ ਠੱਗੀਆਂ ਮਾਰਨ ਵਾਲਾ ਕਾਬੂ