ਸਿਹਤ ਵਿਭਾਗ ਵੱਲੋਂ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ

ਬਰਨਾਲਾ, 17 ਮਈ (ਰਵਿੰਦਰ ਸ਼ਰਮਾ) : ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਦੀਆਂ ਸਿਹਤ ਸੰਸਥਾਵਾਂ ਵਿਖੇ ਵਿਸ਼ਵ ਹਾਈਪਰਟੈਂਨਸ਼ਨ ਦਿਵਸ ਮਨਾਇਆ ਗਿਆ ਤਾਂ ਜੋ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾ ਸਕੇ ਕਿ ਕਿਵੇਂ ਅਸੀਂ ਆਪਣੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ‘ਚ ਰੱਖ ਕੇ ਲੰਬੀ ਜ਼ਿੰਦਗੀ ਜਿਉਂ ਸਕਦੇ ਹਾਂ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਨੇ ਕੀਤਾ। ਇਸ ਮੌਕੇ ਡਾ. ਪ੍ਰਵੇਸ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਅਤੇ ਡਾ.ਗੁਰਬਿੰਦਰ ਕੌਰ ਜ਼ਿਲ੍ਹਾ ਟੀਕਾਕਰਨ ਅਫਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਾਈਪਰਟੈਨਸ਼ਨ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਮੁੱਖ ਕਾਰਨ ਹੈ ਜਿਵੇਂ ਕਿ ਸਟ੍ਰੋਕ, ਦਿਲ ਦੇ ਦੌਰੇ, ਗੁਰਦੇ ਦੀ ਬਿਮਾਰੀ, ਦਿਮਾਗੀ ਕਮਜੋਰੀ। ਬਹੁਤ ਸਾਰੇ ਲੋਕ ਜੋ ਹਾਈਪਰਟੈਨਸ਼ਨ ਤੋਂ ਪੀੜਤ ਹੁੰਦੇ ਹਨ, ਉਹਨਾਂ ਨੂੰ ਇਹ ਪਤਾ ਨਹੀਂ ਹੁੰਦਾ ਕਿ ਉਹ ਇਸ ਬਿਮਾਰੀ ਨਾਲ ਗ੍ਰਸਤ ਹਨ ਕਿਉਂਕਿ ਕਈ ਵਾਰ ਇਸ ਦਾ ਕੋਈ ਵੀ ਲੱਛਣ ਨਹੀਂ ਹੁੰਦਾ।ਅਕਸਰ ਲੋਕਾਂ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹੀ ਇਸ ਬਿਮਾਰੀ ਬਾਰੇ ਪਤਾ ਲੱਗਦਾ ਹੈ। ਸੀਨੀਅਰ ਮੈਡੀਕਲ ਅਫਸਰ ਡਾ.ਤਪਿੰਦਰਜੋਤ ਕੌਂਸ਼ਲ ਅਤੇ ਡਾ. ਦੀਪਲੇਖ ਸਿੰਘ ਬਾਜਵਾ ਐਮ ਡੀ ਮੈਡੀਸਨ ਸਿਵਲ ਹਸਪਤਾਲ ਬਰਨਾਲਾ ਨੇ ਦੱਸਿਆ ਕਿ ਕਾਰਡੀਓਵੈਸਕੁਲਰ ਬਿਮਾਰੀਆਂ ਜਿਵੇਂ ਕਿ ਕੋਰੋਨਰੀ ਦਿਲ ਦੀ ਬਿਮਾਰੀ, ਗੁਰਦਿਆਂ ਦਾ ਫੇਲ ਹੋਣਾ, ਦਿਮਾਗੀ ਕਮਜ਼ੋਰੀ ਦਾ ਕਾਰਨ ਬਣਦਾ ਹੈ। ਹਾਈਪਰਟੈਂਨਸ਼ਨ ਭਾਰਤ ਵਿੱਚ ਇੱਕ ਵਧ ਰਹੀ ਸਮੱਸਿਆ ਹੈਇਸਦਾ ਕੋਈ ਇਲਾਜ ਨਹੀਂ ਹੈ, ਦਵਾਈਆਂ ਦੀ ਵਰਤੋਂ ਅਤੇ ਜੀਵਨਸ਼ੈਲੀ ਵਿੱਚ ਤਬਦੀਲੀਆਂ ਕਰਨ ਨਾਲ ਦਿਲ ਦੀ ਬਿਮਾਰੀ, ਸਟ੍ਰੋਕ, ਗੁਰਦੇ ਦੀ ਬਿਮਾਰੀ ਅਤੇ ਹੋਰ ਜੋਖਮਾਂ ਨੂੰ ਘਟਾਇਆ ਜਾ ਸਕਦਾ ਹੈ। ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫਸਰ, ਕੁਲਵੰਤ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸਿਆ ਕਿ ਇਸ ਸੰਬੰਧੀ 17 ਮਈ ਤੋਂ ਲਗਾਤਰ ਮਹੀਨਾ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ ਕਿਉਂਕਿ ਬਹੁਤ ਸਾਰੇ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਨਹੀਂ ਹੁੰਦੀ। ਖੁਰਾਕ ਵਿੱਚ ਲੂਣ, ਚੀਨੀ, ਘਿਓ, ਤੇਲ ਦੀ ਵਰਤੋਂ ਘਟਾ ਕੇ, ਤੰਬਾਕੂ ਪਦਾਰਥਾਂ ਅਤੇ ਹੋਰ ਨਸ਼ਿਆਂ ਦੇ ਸੇਵਨ ਤੋਂ ਪਰਹੇਜ਼ ਕਰਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਸਰੀਰਕ ਗਤੀਵਿਧੀ ਕਰਨਾ, ਰੋਜ਼ਾਨਾ ਸੈਰ , ਮੌਸਮ ਅਨੁਸਾਰ ਫ਼ਲ ਸਬਜੀਆਂ ਦਾ ਇਸਤੇਮਾਲ ਕਰਨਾ ਚਾਹੀਦਾ ਹੈਨਿਯਮਤ ਤੌਰ ‘ਤੇ ਆਪਣਾ ਬਲੱਡ ਪ੍ਰੈਸ਼ਰ ਚੈੱਕ ਕਰਾਉਣਾ ਚਾਹੀਦਾ ਹੈ ਅਤੇ ਡਾਕਟਰੀ ਸਲਾਹ ਅਨੁਸਾਰ ਦਵਾਈ ਲੈਣੀ ਚਾਹੀਦੀ ਹੈ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.