ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਬਰਨਾਲਾ ਵਿਚ ਨਸ਼ਾ ਮੁਕਤੀ ਯਾਤਰਾ ਪਿੰਡ ਉੱਪਲੀ ਅਤੇ ਦਾਨਗੜ੍ਹ ਪੁੱਜੀ

– ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਇਆ ਜਾਵੇਗਾ : ਹਰਿੰਦਰ ਧਾਲੀਵਾਲ
– ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਮਿਲ ਰਿਹੈ ਪੂਰਾ ਹੁੰਗਾਰਾ : ਚੇਅਰਮੈਨ ਮੰਨਾ


ਬਰਨਾਲਾ, 17 ਮਈ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਗਵਾਈ ਹੇਠ ਰਾਜ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜਿਥੇ ਰਾਜ ਵਿਚ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਕੇ ਨਸ਼ਿਆਂ ਦੀ ਸਪਲਾਈ ਨੂੰ ਠੱਲ੍ਹ ਪਾਈ ਗਈ, ਉਥੇ ਹੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਲਈ ਲੋਕਾਂ ਨੂੰ ਵੱਡੀ ਪੱਧਰ ‘ਤੇ ਸਮਾਜਿਕ ਅਲਾਮਤ ਨੂੰ ਜੜ੍ਹ ਤੋਂ ਖਤਮ ਕਰਨ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ। ਇਹ ਪ੍ਰਗਟਾਵਾ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਨੇ ਪਿੰਡ ਉਪਲੀ ਦੇ ਪੰਚਾਇਤ ਘਰ ਵਿਚ ਨਸ਼ਾ ਮੁਕਤੀ ਯਾਤਰਾ ਤਹਿਤ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

ਓਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ ਹਲਕੇ ਦੇ ਹਰ ਪਿੰਡ ਵਿਚ ਜਾ ਰਹੀ ਹੈ ਜਿਸ ਤਹਿਤ ਅੱਜ ਪਿੰਡ ਉੱਪਲੀ ਤੋਂ ਇਲਾਵਾ ਦਾਨਗੜ੍ਹ ਅਤੇ ਭੱਠਲਾਂ ਵਿਚ ਨਸ਼ਾ ਮੁਕਤੀ ਸਭਾ ਉਲੀਕੀ ਗਈ ਹੈ। ਓਨ੍ਹਾਂ ਇਸ ਮੁਹਿੰਮ ਵਿਚ ਸਿਹਤ ਵਿਭਾਗ, ਪੁਲਿਸ ਵਿਭਾਗ, ਪੰਚਾਇਤ ਵਿਭਾਗ ਦੇ ਸਹਿਯੋਗ ਦੀ ਸ਼ਲਾਘਾ ਕਰਦੇ ਹੋਏ ਹਰ ਪਿੰਡ ਵਾਸੀ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ ਦਿੱਤਾ। ਓਨ੍ਹਾਂ ਕਿਹਾ ਕਿ ਨਸ਼ੇ ਸਾਡੇ ਸਮਾਜ ਦੀ ਗੰਭੀਰ ਸਮੱਸਿਆ ਜਿਹੜੀ ਕਿ ਸਾਡੇ ਸਮਾਜ ਦੀ ਨੌਜਵਾਨ ਪੀੜ੍ਹੀ ਨੂੰ ਘੁਣ ਵਾਂਗ ਖਾ ਰਹੀ ਹੈ। ਪੰਜਾਬ ਸਰਕਾਰ ਨੇ ਪ੍ਰਣ ਲਿਆ ਹੈ ਕਿ ਨਸ਼ੇ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਲਈ ਇਸ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਰਾਮ ਤੀਰਥ ਮੰਨਾ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ ‘ਤੇ ਖਤਮ ਕਰਨ ਲਈ ਯਤਨ ਕਰ ਰਹੀ ਹੈ ਪਰ ਇਸ ਵਿੱਚ ਲੋਕਾਂ ਦਾ ਸਹਿਯੋਗ ਵੀ ਹੋਣਾ ਜ਼ਰੂਰੀ ਹੈ। ਓਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪੂਰਾ ਹੁੰਗਾਰਾ ਮਿਲ ਰਿਹਾ ਹੈ, ਉਨ੍ਹਾਂ ਪਿੰਡਾਂ ਦੇ ਪਹਿਰੇਦਾਰਾਂ ਨੂੰ ਪੂਰਾ ਸਰਗਰਮ ਰਹਿਣ ਦੀ ਅਪੀਲ ਕੀਤੀ। ਓਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਪੁਲੀਸ ਨੂੰ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਇਸ ਮੌਕੇ ਐੱਸ ਐਮਧਨੌਲਾ ਡਾ. ਸਤਵੰਤ ਸਿੰਘ ਔਜਲਾ ਨੇ ਦੱਸਿਆ ਕਿ ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ, ਸਰਕਾਰ ਵੱਲੋਂ ਉਸ ਦਾ ਨਸ਼ਾ ਛੁਡਾਇਆ ਜਾਵੇਗਾ ਤੇ ਇਲਾਜ ਕਰਵਾਇਆ ਜਾਵੇਗਾ। ਇਸ ਮੌਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਸਹੁੰ ਵੀ ਚੁਕਾਈ ਗਈ। ਇਸ ਮੌਕੇ ਬੀ ਡੀ ਪੀਬਰਨਾਲਾ ਸੁਖਵਿੰਦਰ ਸਿੰਘ, ਏ ਐਸ ਆਈ ਸੁਖਦੇਵ ਸਿੰਘ, ਸਰਪੰਚ ਦਾਨਗੜ੍ਹ ਇੰਦਰਜੀਤ ਸਿੰਘ, ਸਰਪੰਚ ਉੱਪਲੀ ਲਖਬੀਰ ਕੌਰ, ਮੁਹਿੰਮ ਦੇ ਹਲਕਾ ਕੋਆਰਡੀਨੇਟਰ ਕੁਲਦੀਪ ਸਿੰਘ, ਬਲਰਾਜ ਸਿੰਘ ਬੀਈਈ, ਰਾਜਪਾਲ ਸਿੰਘ, ਰਮਨਦੀਪ ਸਿੰਘ, ਕਰਮਵੀਰ ਸਿੰਘ, ਹਰਪਾਲ ਕੌਰ ਤੇ ਉਕਤ ਪਿੰਡਾਂ ਦੇ ਹੋਰ ਮੋਹਤਬਰ ਹਾਜ਼ਰ ਸਨ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.