ਚੰਡੀਗੜ੍ਹ, 18 ਮਈ (ਰਵਿੰਦਰ ਸ਼ਰਮਾ) : ਹਰਿਆਣਾ ਪੁਲਿਸ ਅਤੇ ਖੁਫੀਆ ਏਜੰਸੀਆਂ ਦੇ ਸਾਂਝੇ ਆਪ੍ਰੇਸ਼ਨ ਜਿੱਥੇ ਕੁਝ ਸਮਾਂ ਪਹਿਲਾਂ ਪਾਣੀਪਤ ਤੋਂ ਨੋਮਾਨ ਇਲਾਹੀ, ਕੈਥਲ ਤੋਂ ਦੇਵੇਂਦਰ ਢਿੱਲੋਂ ਅਤੇ ਨੂੰਹ ਤੋਂ ਅਰਮਾਨ ਨੂੰ ਜਾਸੂਸੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰਨ ਤੋਂ ਬਾਅਦ ਜਦੋਂ ਹੁਣ ਹਿਸਾਰ ਦੀ ਯੂਟਿਊਬਰ ਜਯੋਤੀ ਮਲਹੋਤਰਾ ਦਾ ਭੇਦ ਖੁੱਲ੍ਹਿਆ ਤਾਂ ਪੁਲਿਸ ਨੇ ਉਸ ਨੂੰ ਵੀ ਗ੍ਰਿਫ਼ਤਾਰ ਕਰਦਿਆਂ ਕਈ ਅਹਿਮ ਖੁਲਾਸੇ ਕੀਤੇ ਹਨ। ਹੁਣ ਪੁਲਿਸ ਸਾਰੇ ਮੁਲਜ਼ਮਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ।




