– ਸਿਵਲ ਹਸਪਤਾਲ ਬਰਨਾਲਾ ਅਤੇ ਸੀ.ਐਚ.ਸੀ. ਮਹਿਲ ਕਲਾਂ ਨੂੰ ਤੀਜਾ ਸਥਾਨ
ਬਰਨਾਲਾ, 13 ਫਰਵਰੀ (ਰਵਿੰਦਰ ਸ਼ਰਮਾ) : ਸਿਹਤ ਵਿਭਾਗ ਬਰਨਾਲਾ ਅਧੀਨ ਸਿਹਤ ਸੰਸਥਾਵਾਂ ਨੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਆਈ.ਏ.ਐੱਸ ਦੀ ਅਗਵਾਈ ਹੇਠ ਬੇਹਤਰੀਨ ਸੇਵਾਵਾਂ ਬਦੌਲਤ ਕਾਇਕਲਪ ਪ੍ਰੋਗਰਾਮ ਵਿੱਚ ਮੋਹਰੀ ਸਥਾਨ ਹਾਸਲ ਕੀਤੇ ਹਨ।
ਇਸ ਤਹਿਤ ਸਬ ਡਿਵੀਜ਼ਨਲ ਪੱਧਰ ‘ਤੇ ਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਹੋਇਆ ਹੈ। ਐੱਸ.ਡੀ.ਐਚ ਤਪਾ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਤਪਾ ਡਾ. ਇੰਦੂ ਬਾਂਸਲ ਦੀ ਅਗਵਾਈ ਹੇਠ ਸਟਾਫ ਵਲੋਂ ਸੇਵਾਵਾਂ ਮੁਹਈਆ ਕਰਾਈਆਂ ਜਾ ਰਹੀਆਂ ਹਨ।

