Posted inਲੁਧਿਆਣਾ ਲੁਧਿਆਣਾ ਡੀਸੀ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਆਈ ਈਮੇਲ, ਪੁਲਿਸ ਨੇ ਚਲਾਇਆ ਸਰਚ ਅਭਿਆਨ Posted by overwhelmpharma@yahoo.co.in May 21, 2025 ਲੁਧਿਆਣਾ, 21 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਬੁੱਧਵਾਰ ਨੂੰ ਪੂਰੇ ਡੀਸੀ ਦਫਤਰ ਵਿੱਚ ਹੜਕੰਪ ਮਚ ਗਿਆ। ਧਮਕੀ ਤੋਂ ਬਾਅਦ ਡੀਸੀ ਨੇ ਪੁਲਿਸ ਕਮਿਸ਼ਨਰ ਨੂੰ ਸੂਚਿਤ ਕੀਤਾ ਅਤੇ ਲੁਧਿਆਣਾ ਦੀ ਪੁਲਿਸ ਅਲਰਟ ਮੋਡ ਵਿੱਚ ਨਜ਼ਰ ਆਈ। ਜਿੱਥੇ ਪੁਲਿਸ ਟੀਮਾਂ ਵੱਲੋਂ ਡੀਸੀ ਦਫਤਰ ਵਿੱਚ ਚੱਪੇ ਚੱਪੇ ਦੀ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਬੰਬ ਵਿਰੋਧੀ ਦਸਤੇ ਦੀਆਂ ਟੀਮਾਂ ਵੀ ਮੌਕੇ ’ਤੇ ਪਹੁੰਚੀਆਂ ਹਨ। ਉਨ੍ਹਾਂ ਵੱਲੋਂ ਵੀ ਹੋਰ ਇੱਕ ਕੋਨੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਇਸ ਗੱਲ ਦਾ ਖ਼ਾਸ ਧਿਆਨ ਰੱਖਿਆ ਗਿਆ ਹੈ ਕਿ ਲੋਕਾਂ ਵਿੱਚ ਦਹਿਸ਼ਤ ਨਾ ਫੈਲੇ ਕਿਉਂਕਿ ਵੱਡੀ ਗਿਣਤੀ ਵਿੱਚ ਲੋਕ ਡੀਸੀ ਦਫਤਰ ਵਿਖੇ ਕੰਮ ਕਰਵਾਉਣ ਲਈ ਪਹੁੰਚਦੇ ਹਨ। ਇਸ ਨੂੰ ਲੈ ਕੇ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੇ ਦੱਸਿਆ ਕਿ ‘ਸਵੇਰੇ 9 ਵਜੇ ਤੋਂ ਬਾਅਦ ਇੱਕ ਈਮੇਲ ਪ੍ਰਾਪਤ ਹੋਈ ਸੀ, ਜਿਸ ਵਿੱਚ ਲਿਖਿਆ ਸੀ ਕਿ ਆਰਡੀਐਕਸ ਨਾਲ ਡੀਸੀ ਦਫਤਰ ਨੂੰ ਉੱਡਾ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਇਸ ਈਮੇਲ ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਭੇਜ ਦਿੱਤਾ ਗਿਆ। ਜਿਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲੋਕਾਂ ਵਿੱਚ ਪੈਨਿਕ ਨਾ ਫੈਲੇ ਇਸ ਦਾ ਵੀ ਖ਼ਾਸ ਧਿਆਨ ਰੱਖਿਆ ਜਾ ਰਿਹਾ ਹੈ। ਇਸ ਮਾਮਲੇ ਦੀ ਸਾਈਬਰ ਜਾਂਚ ਵੀ ਕਰਵਾਈ ਜਾ ਰਹੀ ਹੈ ਕਿ ਮੇਲ ਕਿਸ ਜਗ੍ਹਾ ਤੋਂ ਆਈ ਹੈ ਅਤੇ ਕਿਸ ਨੇ ਭੇਜੀ ਹੈ, ਉਸ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਹੋਵੇਗੀ।’ Post navigation Previous Post ਲੂਅ ਤੋਂ ਬਚਣ ਲਈ ਸਿਹਤ ਵਿਭਾਗ ਦੇ ਸੁਝਾਏ ਇਹਤਿਆਤ ਵਰਤਣ ਜ਼ਿਲ੍ਹਾ ਵਾਸੀ : ਡਿਪਟੀ ਕਮਿਸ਼ਨਰNext Postਸਰਕਾਰੀ ਹਸਪਤਾਲ ਬਰਨਾਲਾ ’ਚ ਪਰਚੀ ਲਈ ਲਗਦੀਆਂ ਲੰਮੀਆਂ ਲਾਈਨਾਂ ਤੋਂ ਲੋਕ ਡਾਢੇ ਦੁਖੀ