ਭਰਾ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਮਾਰ ‘ਤੀ ਭੈਣ

ਅੰਮ੍ਰਿਤਸਰ, 21 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹੇ ਦੇ ਮੋਹਕਮਪੁਰਾ ਇਲਾਕੇ ਵਿੱਚ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਭਰਾ ਵੱਲੋਂ ਹੀ ਆਪਣੀ ਭੈਣ ਨੂੰ ਕਿਰਚਾਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਤੋਂ ਬਾਅਦ ਮੁਲਜ਼ਮ ਨੇ ਖੁਦ ਨੂੰ ਜ਼ਖ਼ਮੀ ਕਰ ਲਿਆ ਅਤੇ ਉਸ ਨੂੰ ਵੀ ਹਸਪਤਾਲ ਭਰਤੀ ਕਰਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਪੁਲਿਸ ਅਧਿਕਾਰੀ ਮੌਕੇ ਉੱਤੇ ਪੁੱਜੇ ਹਨ ਅਤੇ ਉਨ੍ਹਾਂ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਲਾਕੇ ਦੇ ਕੌਂਸਲਰ ਨੇ ਦੱਸਿਆ ਕਿ ਰਾਤ 12:30 ਵਜੇ ਦੇ ਕਰੀਬ ਬੀ.ਐੱਸ.ਸੀ ਫਾਈਨਲ ’ਚ ਪੜ੍ਹਦੀ ਨਿਸ਼ਾ ਨੂੰ ਭਰਾ ਵੱਲੋਂ ਕਿਰਚਾਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੁਲਜ਼ਮ ਨੌਜਵਾਨ ਦਾ ਨਾਂ ਸੰਜੂ ਹੈ ਅਤੇ ਉਹ ਨਿਸ਼ਾ ਦੇ ਚਾਚੇ ਦਾ ਲੜਕਾ ਹੈ। ਪਰਿਵਾਰਕ ਮੈਂਬਰ ਨੇ ਦੱਸਿਆ ਕਿ ਮੁਲਜ਼ਮ ਪਿਛਲੇ ਛੇ ਸੱਤ ਮਹੀਨੇ ਤੋਂ ਆਨਲਾਈਨ ਗੇਮ ਖੇਡ ਰਿਹਾ ਸੀ, ਜਿਸ ਦੇ ਵਿੱਚ ਉਹ ਕਾਫੀ ਪੈਸੇ ਵੀ ਹਾਰ ਚੁੱਕਾ ਸੀ ਅਤੇ ਨਸ਼ੇ ਦਾ ਆਦੀ ਹੋ ਗਿਆ ਸੀ। ਜਿਸ ਦੇ ਚੱਲਦੇ ਉਹ ਦੇਰ ਰਾਤ ਨਿਸ਼ਾ ਦੇ ਕਮਰੇ ਵਿੱਚ ਆਇਆ ਅਤੇ ਅਲਮਾਰੀ ਨੂੰ ਫਰਲੋਣ ਲੱਗ ਪਿਆ, ਜਦੋਂ ਇਸ ਬਾਰੇ ਨਿਸ਼ਾ ਨੂੰ ਪਤਾ ਲੱਗਾ ਤਾਂ ਉਸ ਨੇ ਰੋਲਾ ਪਾਉਣ ਦੀ ਕੋਸ਼ਿਸ਼ ਕੀਤੀ, ਇਸ ਦੌਰਾਨ ਘਬਰਾਏ ਭਰਾ ਨੇ ਉਸ ਨੂੰ ਕਿਰਚਾ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਨੇ ਉਸ ਨੂੰ ਜਦੋਂ ਵੇਖਿਆ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.