Posted inਬਰਨਾਲਾ ਬਰਨਾਲਾ ’ਚ ਬਹੁਜਨ ਸਮਾਜ ਪਾਰਟੀ ਨੇ ਡੀਸੀ ਨੂੰ ਸੌਂਪਿਆ ਮੰਗ ਪੱਤਰ Posted by overwhelmpharma@yahoo.co.in May 22, 2025 ਬਰਨਾਲਾ, 22 ਮਈ (ਰਵਿੰਦਰ ਸ਼ਰਮਾ) : ਬਹੁਜਨ ਸਮਾਜ ਪਾਰਟੀ ਵੱਲੋਂ ਵੀਰਵਾਰ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ ਪੱਤਰ ਦਿੱਤਾ ਗਿਆ। ਇਹ ਮੰਗ ਪੱਤਰ ਅੰਮ੍ਰਿਤਸਰ ਦੇ ਕਈ ਇਲਾਕਿਆਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੇ ਸਬੰਧ ਵਿੱਚ ਦਿੱਤਾ ਗਿਆ ਹੈ। ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 28 ਮੌਤਾਂ ਹੋ ਚੁੱਕੀਆਂ ਹਨ। ਬਹੁਜਨ ਸਮਾਜ ਪਾਰਟੀ ਵੱਲੋਂ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਨੂੰ ਲੈ ਕੇ ਤਿੰਨ ਮਹੀਨੇ ਵਿੱਚ ਨਸ਼ਾ ਨਾ ਖਤਮ ਕਰਨ ਦੇ ਪੰਜਾਬ ਸਰਕਾਰ ਉੱਪਰ ਗੰਭੀਰ ਦੋਸ਼ ਲਗਾਏ ਗਏ। ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਸਭਾਲੋ ਮੁਹਿੰਮ ਚਲਾਈ ਗਈ ਹੈ। ਇਸ ਮੌਕੇ ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਸਰਬਜੀਤ ਸਿੰਘ ਖੇੜੀ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਕਈ ਪਿੰਡਾਂ ਵਿੱਚ ਮਜ਼ਦੂਰ ਵਰਗ ਦੇ ਭੱਠੇ ਉੱਪਰ ਕੰਮ ਕਰਨ ਵਾਲੇ ਮਜ਼ਦੂਰਾ ਦੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਲਗਾਤਾਰ 28 ਮੌਤਾਂ ਹੋ ਚੁੱਕੀਆਂ ਹਨ। ਉਹਨਾਂ ਕਿਹਾ ਕਿ 12 ਮਈ ਤੋਂ ਲੈ ਕੇ ਹੁਣ ਤੱਕ ਲਗਾਤਾਰ 28 ਮੌਤਾਂ ਹੋ ਚੁੱਕੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਾ ਦੇ ਵਿਰੁੱਧ ਦੇ ਤਹਿਤ ਪੰਜਾਬ ਵਿੱਚੋਂ ਤਿੰਨ ਮਹੀਨੇ ਵਿੱਚ ਨਸ਼ਾ ਖਤਮ ਨਹੀਂ ਹੋਇਆ ਜਦਕਿ ਸਰਕਾਰ ਬਣੀ ਨੂੰ ਤਿੰਨ ਸਾਲ ਤੋਂ ਉੱਪਰ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਆਖਿਆ ਗਿਆ ਸੀ ਪਰ ਰੰਗਲਾ ਪੰਜਾਬ ਤਾਂ ਨਹੀਂ ਬਣ ਸਕਿਆ ਕੰਗਲਾ ਪੰਜਾਬ ਜਰੂਰ ਬਣ ਗਿਆ ਹੈ। ਉਹਨਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਵੱਲੋਂ 15 ਮਾਰਚ 2025 ਤੋਂ ਕਾਂਸ਼ੀ ਰਾਮ ਦੇ ਜਨਮਦਿਨ ਮੌਕੇ ਪੰਜਾਬ ਸੰਭਾਲੋ ਚਲਾਈ ਗਈ ਹੈ। ਉਹਨਾਂ ਕਿਹਾ ਕਿ ਮਾਵਾਂ ਦੇ ਪੁੱਤਾਂ ਨੂੰ ਬਚਾਉਣ ਦੇ ਲਈ, ਭੈਣਾਂ ਦੇ ਵੀਰ ਅਤੇ ਧੀਆਂ ਦੇ ਸੁਹਾਗ ਬਚਾਉਣ ਦੇ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਦੇ ਤਹਿਤ ਅੱਜ ਡਿਪਟੀ ਕਮਿਸ਼ਨਰ ਦੇ ਰਾਹੀ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਜਿਹੜੇ ਨਸ਼ੇ ਦਿਨ ਤੋਂ ਦਿਨ ਵੱਧ ਰਹੇ ਹਨ ਉਹਨਾਂ ਦੇ ਖਾਤਮੇ ਲਈ ਬਰਨਾਲਾ ਡੀਸੀ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਮੰਗ ਪੱਤਰ ਦੇਣ ਸਮੇਂ ਬਰਨਾਲਾ ਦੀ ਸਾਰੀ ਬਹੁਜਨ ਸਮਾਜ ਪਾਰਟੀ ਨੇ ਸਾਥ ਦਿੱਤਾ ਹੈ। ਉਹਨਾਂ ਕਿਹਾ ਕਿ ਪੂਰੇ ਪੰਜਾਬ ਵਿੱਚ ਪੰਜਾਬ ਸੰਭਾਲੋ ਮੁਹਿੰਮ ਦਾ ਹਿੱਸਾ ਬਣੋ ਅਤੇ ਪੰਜਾਬ ਨੂੰ ਨਸ਼ਿਆਂ ਤੋਂ ਬਚਾਉਣ ਲਈ ਬਹੁਜਨ ਸਮਾਜ ਪਾਰਟੀ ਦਾ ਸਾਥ ਦਿੱਤਾ ਜਾਵੇ। Post navigation Previous Post ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਪਟਿਆਲੇ ਦੇ 8 ਪਿੰਡ ਮੋਹਾਲੀ ਜ਼ਿਲ੍ਹੇ ’ਚ ਸ਼ਾਮਲNext Postਐੱਸਐੱਮਓ ਤੋਂ ਦੁਖੀ ਡਾਕਟਰ ਵੱਲੋਂ ਅਸਤੀਫ਼ੇ ਦਾ ਐਲਾਨ, ਸਿਵਲ ਸਰਜਨ ਨੇ ਕਿਹਾ : ਜਾਂਚ ਹੋਵੇਗੀ