Posted inਜਲੰਧਰ ਭ੍ਰਿਸ਼ਟਾਚਾਰ ਮਾਮਲੇ ’ਚ ਵਿਜੀਲੈਂਸ ਨੇ ਛਾਪੇਮਾਰੀ ਕਰ ‘ਆਪ’ ਵਿਧਾਇਕ ਰਮਨ ਅਰੋੜਾ ਕੀਤਾ ਗ੍ਰਿਫ਼ਤਾਰ Posted by overwhelmpharma@yahoo.co.in May 23, 2025 ਜਲੰਧਰ, 23 ਮਈ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਜੀਰੋ ਟੋਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ। ਜਿਸ ਤਹਿਤ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਨੇ ਜਲੰਧਰ ਸੈਂਟਰਲ ਤੋਂ ਆਪਣੀ ਹੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਖਿਲਾਫ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ’ਤੇ ਐਕਸ਼ਨ ਲੈਂਦਿਆਂ ਕਾਰਵਾਈ ਵਿੱਢ ਦਿੱਤੀ ਤੇ ਵਿਜੀਲੈਂਸ ਟੀਮ ਨੇ ਵਿਧਾਇਕ ਦੀ ਜਲੰਧਰ ਸਥਿਤ ਰਿਹਾਇਸ਼ ’ਤੇ ਛਾਪੇਮਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਰਮਨ ਅਰੋੜਾ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਮਾਸੂਮ ਲੋਕਾਂ ਨੂੰ ਝੂਠੇ ਨੋਟਿਸ ਭੇਜਦਾ ਸੀ।ਫਿਰ ਉਹ ਪੈਸੇ ਲੈਂਦਾ ਸੀ ਅਤੇ ਉਨ੍ਹਾਂ ਨੋਟਿਸਾਂ ਨੂੰ ਹਟਾ ਦਿੰਦਾ ਸੀ। ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ, ਵਿਜੀਲੈਂਸ ਟੀਮ ਨੇ ‘ਆਪ’ ਵਿਧਾਇਕ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਸ਼ੁੱਕਰਵਾਰ ਸਵੇਰੇ ਵਿਧਾਇਕ ਰਮਨ ਅਰੋੜਾ ਦੇ ਘਰ ਛਾਪਾ ਮਾਰਿਆ। ਵਿਜੀਲੈਂਸ ਟੀਮ ਗੱਡੀ ਨੰਬਰ ਪੀਬੀ 65 ਵਿੱਚ ਰਮਨ ਅਰੋੜਾ ਦੇ ਘਰ ਪਹੁੰਚੀ। ਪਿਛਲੇ ਦਿਨ ਸਰਕਾਰ ਨੇ ਰਮਨ ਅਰੋੜਾ ਦੇ ਸੁਰੱਖਿਆ ਮੁਲਾਜ਼ਮ ਵਾਪਸ ਲਏ ਸਨ। ਉਸ ਖਿਲਾਫ ਭ੍ਰਿਸ਼ਟਾਚਾਰ ਦੀਆਂ ਬਹੁਤ ਸਾਰੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਲਈ ਵਿਜੀਲੈਂਸ ਨੇ ਇਹ ਐਕਸ਼ਨ ਲਿਆ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਵੱਲੋਂ ਕੁਝ ਦਿਨ ਪਹਿਲਾਂ ਨਗਰ ਨਿਗਮ ਜਲੰਧਰ ਵਿੱਚ ਤਾਇਨਾਤ ਏਟੀਪੀ ਸੁਖਦੇਵ ਵਸ਼ਿਸ਼ਟ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਸੀ। ਉਸ ਦਿਨ ਤੋਂ ਹੀ ਇਹ ਚਰਚਾਵਾਂ ਦਾ ਬਾਜ਼ਾਰ ਗਰਮ ਸੀ ਕਿ ਸੁਖਦੇਵ ਵਸ਼ਿਸ਼ਟ ‘ਆਪ’ ਦੇ ਵਿਧਾਇਕ ਰਮਨ ਅਰੋੜਾ ਦੇ ਕਾਫੀ ਕਰੀਬੀ ਹੈ ਤੇ ਵਿਧਾਇਕ ਖਿਲਾਫ ਵੀ ਕਾਰਵਾਈ ਹੋ ਸਕਦੀ ਹੈ। Post navigation Previous Post ਬਰਨਾਲਾ ਦੇ ਕਿਲਾ ਮੁਹੱਲਾ ’ਚ ਮੋਟਰਸਾਈਕਲ ਸਵਾਰ 2 ਨੌਜਵਾਨ ਬਜ਼ੁਰਗ ਔਰਤ ਤੋਂ ਵਾਲੀ ਖੋਹ ਕੇ ਫ਼ਰਾਰNext Postਬਰਨਾਲਾ ਪੁਲਿਸ ਵਲੋਂ 132 ਕਿਲੋ ਭੁੱਕੀ ਸਣੇ ਸੁੱਚਾ ਸਿੰਘ ਕਾਬੂ