Posted inਬਰਨਾਲਾ ਬਰਨਾਲਾ ਪੁਲਿਸ ਵਲੋਂ 132 ਕਿਲੋ ਭੁੱਕੀ ਸਣੇ ਸੁੱਚਾ ਸਿੰਘ ਕਾਬੂ Posted by overwhelmpharma@yahoo.co.in May 23, 2025 ਬਰਨਾਲਾ, 23 ਮਈ ( ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਪੁਲਿਸ ਵੱਲੋਂ ਵੱਡੀ ਮਾਤਰਾ ਵਿੱਚ ਭੁੱਕੀ ਚੂਰਾ ਪੋਸਤ ਬਰਾਮਦ ਕਰਦਿਆਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰਦਿਆਂ ਐਸ.ਪੀ. (ਡੀ) ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਐੱਸਐੱਸਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਖਿਲਾਫ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਤਹਿਤ ਲੰਘੀ 22 ਮਈ ਨੂੰ ਥਾਣਾ ਟੱਲੇਵਾਲ ਦੇ ਮੁਖੀ ਇੰਸ. ਜਗਜੀਤ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਦੀ ਟੀਮ ਵੱਲੋਂ ਮੁਖਬਰ ਦੀ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਸੁੱਚਾ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਪੱਧਰੀ ਥਾਣਾ ਮੱਖੂ ਜ਼ਿਲ੍ਹਾ ਫਿਰੋਜ਼ਪੁਰ ਦੇ ਕੰਟੇਨਰ ਨੰਬਰੀ ਪੀਬੀ-10-ਜੇਬੀ-9794 ਦੀ ਤਲਾਸ਼ੀ ਲਈ ਗਈ। ਜਿਸ ਦੌਰਾਨ ਉਸ ਵਿੱਚੋਂ 132 ਕਿਲੋ ਭੁੱਕੀ ਚੂਰਾ ਪੋਸਟ ਬਰਾਮਦ ਕਰਵਾਈ ਹੋਈ। ਉਹਨਾਂ ਦੱਸਿਆ ਕਿ ਮੁਲਜ਼ਮ ਸੁੱਚਾ ਸਿੰਘ ਖਿਲਾਫ ਐਨਡੀਪੀਸੀ ਐਕਟ ਤਹਿਤ ਥਾਣਾ ਟੱਲੇਵਾਲ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। Post navigation Previous Post ਭ੍ਰਿਸ਼ਟਾਚਾਰ ਮਾਮਲੇ ’ਚ ਵਿਜੀਲੈਂਸ ਨੇ ਛਾਪੇਮਾਰੀ ਕਰ ‘ਆਪ’ ਵਿਧਾਇਕ ਰਮਨ ਅਰੋੜਾ ਕੀਤਾ ਗ੍ਰਿਫ਼ਤਾਰNext Postਹੁਣ ਤੱਕ ਪੰਜਾਬ ਦੀ ‘ਆਪ’ ਸਰਕਾਰ ਦੇ ਚਾਰ ਐਮਐਲਏ ਜਾ ਚੁੱਕੇ ਹਨ ਜੇਲ, 2 ਮੰਤਰੀਆਂ ਦੀ ਵੀ ਜਾ ਚੁੱਕੀ ਹੈ ਕੁਰਸੀ