Posted inਬਠਿੰਡਾ ਜ਼ਮੀਨੀ ਵਿਵਾਦ ਦੇ ਚੱਲਦਿਆਂ ਪੁੱਤ ਨੇ ਗੋਲੀ ਮਾਰ ਕੇ ਮਾਰਿਆ ਪਿਓ, ਵਿਹੜੇ ’ਚ ਹੀ ਲੱਕੜਾਂ ਰੱਖ ਕੇ ਕਰ ਦਿੱਤਾ ਸੰਸਕਾਰ Posted by overwhelmpharma@yahoo.co.in May 24, 2025 ਬਠਿੰਡਾ, 24 ਮਈ (ਰਵਿੰਦਰ ਸ਼ਰਮਾ) : ਬਠਿੰਡਾ ਵਿੱਚ ਇਕ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਵਾਲੀ ਘਿਣੌਣੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਇਕ ਪੁੱਤਰ ਵਲੋਂ ਜਾਇਦਾਦ ਨਾ ਮਿਲਦੀ ਦੇਖ ਆਪਣੇ ਪਿਤਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇੰਨਾ ਹੀ ਨਹੀਂ, ਪਿਤਾ ਦਾ ਕਤਲ ਕਰਨ ਤੋਂ ਬਾਅਦ ਮਾਮਲੇ ਨੂੰ ਦਬਾਉਣ ਲਈ ਘਰ ਵਿੱਚ ਹੀ ਲਾਸ਼ ਦਾ ਸੰਸਕਾਰ ਵੀ ਕਰ ਦਿੱਤਾ ਗਿਆ। ਬਠਿੰਡਾ ਪੁਲਿਸ ਨੇ ਇਸ ਮਾਮਲੇ ਵਿੱਚ ਜਾਂਚ ਤੋਂ ਬਾਅਦ ਆਖਿਰਕਾਰ ਪੁੱਤਰ ਦੇ ਖਿਲਾਫ ਮਾਮਲਾ ਦਰਜ ਕਰਕੇ ਪੁੱਤਰ ਨੂੰ ਕਾਬੂ ਕਰ ਲਿਆ ਹੈ। ਪੁਲਿਸ ਹੁਣ ਇਸ ਮਾਮਲੇ ਵਿੱਚ ਹੋਰ ਗਹਿਰਾਈ ਨਾਲ ਜਾਂਚ ਕਰ ਰਹੀ ਹੈ ਅਤੇ ਹੋਰ ਲੋਕਾਂ ਦੀ ਸ਼ਮੂਲੀਅਤ ਹੋਣ ’ਤੇ ਉਹਨਾਂ ਖਿਲਾਫ ਵੀ ਮਾਮਲਾ ਦਰਜ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਬਰਿੰਦਰ ਸਿੰਘ ਦਾ ਆਪਣੇ ਪੁੱਤਰ ਯਾਦਵਿੰਦਰ ਸਿੰਘ ਨਾਲ ਜ਼ਮੀਨੀ ਵਿਵਾਦ ਚੱਲਦਾ ਸੀ, ਜਿਸ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਕਤਲ ਕਰਨ ਤੋਂ ਬਾਅਦ ਉਸ ਨੇ ਕੁਝ ਲੋਕਾਂ ਨੂੰ ਇਕੱਠੇ ਕਰਕੇ ਆਪਣੇ ਘਰ ਦੇ ਵਿਹੜੇ ਵਿੱਚ ਹੀ ਲੱਕੜਾਂ ਇਕੱਠੀਆਂ ਕਰਕੇ ਆਪਣੇ ਮ੍ਰਿਤਕ ਪਿਓ ਦੀ ਲਾਸ਼ ਨੂੰ ਅੱਗ ਲਗਾ ਦਿੱਤੀ। ਜਿਸ ਤੋਂ ਬਾਅਦ ਫੋਰੈਂਸਿਕ ਟੀਮਾਂ ਵੱਲੋਂ ਮੌਕੇ ‘ਤੇ ਪੁੱਜ ਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਨ੍ਹਾਂ ਵੱਲੋਂ ਲਾਸ਼ ਦੀਆਂ ਹੱਡੀਆਂ ਵੀ ਕਬਜ਼ੇ ਵਿੱਚ ਲੈ ਲਈਆਂ ਹਨ। ਪੁਲਿਸ ਨੇ ਮੁਲਜ਼ਮ ਯਾਦਵਿੰਦਰ ਸਿੰਘ ਪਿੰਡ ਸਿਵੀਆਂ ਤੋਂ ਗ੍ਰਿਫਤਾਰ ਕਰਕੇ ਅੱਜ ਅਦਾਲਤ ਵਿਚ ਪੇਸ਼ ਕੀਤਾ ਹੈ, ਜਿਸ ਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। Post navigation Previous Post ਹੁਣ ਤੱਕ ਪੰਜਾਬ ਦੀ ‘ਆਪ’ ਸਰਕਾਰ ਦੇ ਚਾਰ ਐਮਐਲਏ ਜਾ ਚੁੱਕੇ ਹਨ ਜੇਲ, 2 ਮੰਤਰੀਆਂ ਦੀ ਵੀ ਜਾ ਚੁੱਕੀ ਹੈ ਕੁਰਸੀNext Postਬਰਨਾਲਾ ’ਚ ਸੁਨੀਤਇੰਦਰ ਸਿੰਘ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਅਹੁਦਾ