ਮੌਤ ਦਾ ਕਾਰਨ ਬਣੇ ਤੇਜ਼ ਤੂਫ਼ਾਨ ਅਤੇ ਹਨੇਰੀ, ਫੈਕਟਰੀ ਦੀ ਕੰਧ ਡਿੱਗਣ ਨਾਲ ਮਜ਼ਦੂਰ ਦੀ ਮੌਤ

ਲੁਧਿਆਣਾ, 24 ਮਈ (ਰਵਿੰਦਰ ਸ਼ਰਮਾ) : ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਬੀਤੀ ਦੇਰ ਸ਼ਾਮ ਹਨੇਰੀ-ਝੱਖੜ ਅਤੇ ਤੇਜ਼ ਹਵਾਵਾਂ ਚੱਲਣ ਕਰਕੇ ਮੌਸਮ ਬਦਲ ਗਿਆ। ਇਸ ਦੌਰਾਨ ਕਈ ਥਾਵਾਂ ’ਤੇ ਹਾਦਸੇ ਹੋਣ ਦੀਆਂ ਵੀ ਖ਼ਬਰਾਂ ਸਾਹਮਣੇ ਆਈਆਂ ਹਨ। ਜਿਥੇ ਜਲੰਧਰ ਵਿੱਚ ਕਈ ਗੱਡੀਆਂ ਹਾਦਸੇ ਦਾ ਸ਼ਿਕਾਰ ਹੋ ਗਈਆਂ, ਉੱਥੇ ਹੀ ਲੁਧਿਆਣਾ ਵਿੱਚ ਨਾਨਕ ਨਗਰ ਇਲਾਕੇ ਵਿੱਚ ਇੱਕ ਬਹੁਮੰਜ਼ਲੀ ਫੈਕਟਰੀ ਦੀ ਪੰਜਵੀਂ ਮੰਜ਼ਿਲ ਦੀ ਕੰਧ ਡਿੱਗਣ ਕਾਰਨ ਹਾਦਸਾ ਹੋ ਗਿਆ।

– ਕੰਧ ਡਿੱਗਣ ਨਾਲ ਮਜ਼ਦੂਰ ਦੀ ਮੌਤ
ਫੈਕਟਰੀ ਦੀ ਕੰਧ ਡਿੱਗਣ ਨਾਲ ਇਸ ਹਾਦਸੇ ’ਚ ਦੋ ਮਜ਼ਦੂਰ ਉਸ ਦੀ ਲਪੇਟ ’ਚ ਆ ਗਏ। ਇਸ ਸਬੰਧੀ ਮਿਲੀ ਜਾਣਕਾਰੀ ਮੁਤਾਬਿਕ ਇੱਕ ਮਜ਼ਦੂਰ ਦੀ ਮੌਤ ਮੌਕੇ ’ਤੇ ਹੀ ਹੋ ਗਈ, ਜਦਕਿ ਦੂਜੇ ਨੂੰ ਗੰਭੀਰ ਹਾਲਤ ’ਚ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।

– ਕਈ ਸ਼ਿਕਾਇਤਾਂ ਦੇ ਬਾਵਜੂਦ ਨਹੀਂ ਹੋਈ ਕਾਰਵਾਈ
ਉਥੇ ਹੀ ਇਲਾਕਾ ਵਾਸੀਆਂ ਅਨੁਸਾਰ ਇੱਥੇ ਕਈ ਨਜਾਇਜ਼ ਤੌਰ ’ਤੇ ਬਣੀਆਂ ਬਹੁਮੰਜ਼ਲੀ ਫੈਕਟਰੀਆਂ ਹਨ, ਜੋ ਕਿ ਬਿਨਾਂ ਕਿਸੇ ਸੁਰੱਖਿਆ ਦੇ ਇੰਤਜ਼ਾਮਾਂ ਦੇ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਸ਼ਿਕਾਇਤਾਂ ਕਈ ਵਾਰ ਪ੍ਰਸ਼ਾਸਨ ਤੱਕ ਪਹੁੰਚਾਈਆਂ ਗਈਆਂ ਹਨ, ਪਰ ਕਿਸੇ ਤਰ੍ਹਾਂ ਦੀ ਕਾਰਵਾਈ ਨਹੀਂ ਕੀਤੀ ਗਈ। ਇਸ ਹਾਦਸੇ ਦੇ ਕਾਰਨ ਕਈ ਸਵਾਲ ਉਠ ਰਹੇ ਹਨ। ਮ੍ਰਿਤਕ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ। ਜਦੋਂ ਕਿ ਜ਼ਖਮੀ ਦਾ ਸਿਵਲ ਹਸਪਤਾਲ ਦੇ ਵਿੱਚ ਇਲਾਜ ਚੱਲ ਰਿਹਾ ਹੈ ਪਰ ਉੱਥੇ ਉਸ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ।
ਤੇਜ਼ ਹਨੇਰੀ ਕਾਰਨ ਵਾਪਰਿਆ ਹਾਦਸਾ
ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਵਿੱਚ ਇਸ ਤੋਂ ਪਹਿਲਾਂ ਵੀ ਇੱਕ ਇਮਾਰਤ ਦਾ ਲੈਂਟਰ ਡਿੱਗ ਗਿਆ ਸੀ, ਜਦੋਂ ਲੈਂਟਰ ਨੂੰ ਗੈਰ ਕਾਨੂੰਨੀ ਢੰਗ ਦੇ ਨਾਲ ਉੱਚਾ ਚੁੱਕਿਆ ਜਾ ਰਿਹਾ ਸੀ। ਜਿਸ ਤੋਂ ਬਾਅਦ ਫੈਕਟਰੀ ਮਾਲਕਤੇ ਮਾਮਲਾ ਵੀ ਦਰਜ ਹੋਇਆ ਸੀ। ਇਸ ਮਾਮਲੇ ਤੋਂ ਬਾਅਦ ਅੱਜ ਮੁੜ ਤੋਂ ਇੱਕ ਹਾਦਸਾ ਹੋ ਗਿਆ। ਜਿਸ ਵਿੱਚ ਇੱਕ ਮਜ਼ਦੂਰ ਦੀ ਜਾਨ ਚਲੀ ਗਈ ਹੈ। ਜਾਣਕਾਰੀ ਮੁਤਾਬਿਕ ਜਿਸ ਵੇਲੇ ਹਾਦਸਾ ਹੋਇਆ ਉਦੋਂ ਇਹ ਮਜ਼ਦੂਰ ਉਥੋਂ ਲੰਘ ਰਹੇ ਸਨ। ਉਥੇ ਹੀ ਪੂਰੀ ਸੜਕ ਦੇ ਵਿੱਚ ਇੱਟਾਂ ਵਿਖਰੀਆਂ ਵਿਖਾਈ ਦੇ ਰਹੀਆਂ ਹਨ। ਤੇਜ਼ ਹਨੇਰੀ ਕਰਕੇ ਇਹ ਹਾਦਸਾ ਹੋਇਆ ਦੱਸਿਆ ਜਾ ਰਿਹਾ ਹੈ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.