Posted inਚੰਡੀਗੜ੍ਹ ਵਿਦਿਆਰਥੀਆਂ ਨੂੰ ਲੱਗੀਆਂ ਮੌਜਾਂ ! 2 ਜੂਨ ਤੋਂ ਹੋਣਗੀਆਂ ਗਰਮੀ ਦੀਆਂ ਛੁੱਟੀਆਂ Posted by overwhelmpharma@yahoo.co.in May 26, 2025 ਚੰਡੀਗੜ੍ਹ, 26 ਮਈ (ਰਵਿੰਦਰ ਸ਼ਰਮਾ) : ਪੰਜਾਬ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਹੋ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਸ ਵੱਲੋਂ ਆਪਣੇ ਐਕਸ ਹੈਂਡਲ ‘ਤੇ ਸ਼ੇਅਰ ਕੀਤੀ ਗਈ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ 2 ਜੂਨ ਤੋਂ ਲੈ ਕੇ ਜੂਨ 30 ਤਕ ਬੰਦ ਰਹਿਣਗੇ, ਯਾਨੀ 29 ਦਿਨ ਸਕੂਲ ਬੰਦ ਰਹਿਣਗੇ। ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, ਇਸ ਦੌਰਾਨ ਸਾਰੇ ਸਕੂਲ ਬੰਦ ਰਹਿਣਗੇ ਅਤੇ ਵਿਦਿਆਰਥੀਆਂ ਨੂੰ ਗਰਮੀ ਤੋਂ ਸੁਰੱਖਿਅਤ ਰੱਖਣ ਲਈ ਘਰ ਵਿੱਚ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਸਮੇਤ ਕਈ ਸੂਬਿਆਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਜਾ ਚੁੱਕਾ ਹੈ। Post navigation Previous Post ਸੋਸ਼ਲ ਮੀਡੀਆ ਸਟਾਰ ਸੁੱਖ ਰੱਤਿਆ ਨੂੰ ਕਤਲ ਦੇ ਦੋਸ਼ਾਂ ਹੇਠ ਪੁਲਿਸ ਨੇ ਕੀਤਾ ਗ੍ਰਿਫ਼ਤਾਰNext Postਜਾਣੋ ਕੀ ਕੁਝ ਖ਼ਰੀਦਿਆ ਹੋਇਆ ਸੀ ਥਾਰ ਵਾਲੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੇ, ਪੜ੍ਹੋ ਸੂਚੀ