Posted inਬਰਨਾਲਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 15 ਫਰਵਰੀ ਤੋਂ ਦਫਾ 144 ਲਾਗੂ Posted by overwhelmpharma@yahoo.co.in Feb 15, 2025 ਬਰਨਾਲਾ, 15 ਫਰਵਰੀ (ਰਵਿੰਦਰ ਸ਼ਰਮਾ) : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਫੌਜਦਾਰੀ ਜਾਬਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ‘ਤੇ ਮਿਤੀ 15 ਫਰਵਰੀ ਤੋਂ 4 ਅਪ੍ਰੈਲ 2025 ਤੱਕ ਪੂਰਨ ਤੌਰ ‘ਤੇ ਪਾਬੰਦੀ ਲਗਾਈ ਗਈ ਹੈ, ਤਾਂ ਜੋ ਪ੍ਰੀਖਿਆ ਵਿੱਚ ਵਿਘਨ ਪਾਉਣ ਵਾਲੇ ਅਨਸਰਾਂ ਨੂੰ ਰੋਕਿਆ ਜਾ ਸਕੇ। ਉਹਨਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸੀ.ਬੀ.ਐਸ.ਈ ਬੋਰਡ ਦੀਆਂ ਜਮਾਤ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਮਿਤੀ 15 ਫਰਵਰੀ 2025 ਤੋਂ 4 ਅਪ੍ਰੈਲ 2025 ਤੱਕ ਕਰਵਾਈਆਂ ਜਾ ਰਹੀਆਂ ਹਨ। ਇਸ ਲਈ ਪ੍ਰੀਖਿਆ ਦੌਰਾਨ ਜ਼ਿਲ੍ਹਾ ਬਰਨਾਲਾ ਅੰਦਰ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਸਮੁੱਚੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਉਪਰੋਕਤ ਹੁਕਮ ਲਾਗੂ ਹੋਣਗੇ। Post navigation Previous Post ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 18 ਫਰਵਰੀ ਨੂੰNext Postਕੈਬਨਿਟ ਮੰਤਰੀ ਪੰਜਾਬ ਦਾ ਫ਼ਰਜ਼ੀ ਪੀ.ਏ. ਗ੍ਰਿਫ਼ਤਾਰ, ਪ੍ਰਾਪਟਰੀ ਡੀਲਰ ਤੋਂ ਮੰਗੀ 3 ਲੱਖ ਰੁਪਏ ਦੀ ਰਿਸ਼ਵਤ