Posted inਬਰਨਾਲਾ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਹੋਇਆ ਦੇਹਾਂਤ Posted by overwhelmpharma@yahoo.co.in May 28, 2025 ਬਰਨਾਲਾ, 28 ਮਈ (ਰਵਿੰਦਰ ਸ਼ਰਮਾ) : ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ਢੀਂਡਸਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਦਾ ਮੋਹਾਲੀ ਦੇ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਜਿੱਥੇ ਅੱਜ 5 ਵਜੇ ਉਨ੍ਹਾਂ ਨੇ ਆਖਰੀ ਸਾਹ ਲਏ। ਦੱਸਣਯੋਗ ਹੈ ਕਿ ਢੀਂਡਸਾ 2019 ‘ਚ ਪਦਮ ਭੂਸ਼ਨ ਨਾਲ ਸਨਮਾਨਿਤ ਕੀਤੇ ਗਏ ਸਨ। 2020 ‘ਚ ਅਕਾਲੀ ਦਲ ਨਾਲੋਂ ਵੱਖ ਹੋਏ ਸਨ। ਢੀਂਡਸਾ ਲੋਕ ਸਭਾ ਤੇ ਰਾਜ ਸਭਾ ਦੇ ਮੈਂਬਰ ਵੀ ਰਹਿ ਚੁੱਕੇ ਹਨ। ਢੀਂਡਸਾ ਨੇ 89 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ। Post navigation Previous Post ਬਰਨਾਲਾ ’ਚ ਕਰਵਾਈ ਗਈ ਦੰਗਾ ਵਿਰੋਧੀ ਮੌਕ ਡਰਿਲNext Postਸਫ਼ਲ ਹੋਣ ਲਈ ਮਿਹਨਤ ਜਾਰੀ ਰੱਖੋ- ਅਧਿਆਪਕਾਂ ਤੇ ਮਾਪਿਆਂ ਵੱਲ ਧਿਆਨ ਦਿਓ, ਡੀ.ਸੀ. ਨੇ ਟੌਪਰ ਵਿਦਿਆਰਥੀਆਂ ਨੂੰ ਦੱਸੇ ਗੁਰ