Posted inਬਰਨਾਲਾ ਐੱਸ.ਐੱਸ.ਪੀ. ਮੁਹੰਮਦ ਸਰਫ਼ਰਾਜ ਆਲਮ ਨੇ ਖ਼ੁਦ ਕੀਤੀ ਹੰਡਿਆਇਆ ਦੀ ਸੈਂਸੀ ਬਸਤੀ ਵਿੱਚ ਤਲਾਸ਼ੀ ਅਭਿਆਨ ਦੀ ਅਗਵਾਈ Posted by overwhelmpharma@yahoo.co.in May 29, 2025 ਬਰਨਾਲਾ\ਹੰਡਿਆਇਆ, 29 ਮਈ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਾ ਵਿਰੁੱਧ’ ਤਹਿਤ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਆਈਪੀਐਸ, ਐੱਸਪੀ (ਡੀ) ਅਸ਼ੋਕ ਸ਼ਰਮਾ, ਡੀਐਸਪੀ ਸਤਵੀਰ ਸਿੰਘ ਬੈਂਸ, ਡੀਐਸਪੀ ਪਰਮਜੀਤ ਸਿੰਘ ਤੇ ਡੀਐਸਪੀ ਰਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਵੱਲੋਂ ਹੰਡਿਆਇਆ ਦੀ ਸੈਂਸੀ ਬਸਤੀ ਵਿੱਚ ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਪਾਰਟੀ ਨੇ ਅਨੇਕਾਂ ਘਰਾਂ ਦੀ ਡੂੰਘਾਈ ਨਾਲ ਜਾਂਚ ਪੜਤਾਲ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫਰਾਜ਼ ਜਾਲਮ ਨੇ ਕਿਹਾ ਕਿ ਯੁੱਧ ਨਸ਼ਾ ਵਿਰੁੱਧ ਮੁਹਿੰਮ ਤਹਿਤ ਪੰਜਾਬ ਭਰ ਵਿੱਚ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ ਤਾਂ ਜੋ ਨਸ਼ਾ ਤਸਕਰਾਂ ’ਤੇ ਨੱਥ ਪਾਈ ਜਾ ਸਕੇ ਤੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ। ਉਨਾ ਕਿਹਾ ਕਿ ਇਸ ਮੁਹਿਮ ਤਹਿਤ ਜਿੱਥੇ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੀ ਨਸ਼ੇ ਦੀ ਕਮਾਈ ਨਾਲ ਬਣਾਈ ਜਾਇਦਾਦ ਨੂੰ ਵੀ ਜ਼ਬਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ ’ਤੇ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਥਾਣਾ ਸਦਰ ਬਰਨਾਲਾ ਦੇ ਮੁਖੀ ਸ਼ੇਰਵਿੰਦਰ ਸਿੰਘ, ਥਾਣਾ ਸਿਟੀ 2 ਦੇ ਮੁਖੀ ਚਰਨਜੀਤ ਸਿੰਘ, ਥਾਣਾ ਸਿਟੀ 1 ਦੇ ਮੁਖੀ ਲਖਵਿੰਦਰ ਸਿੰਘ, ਪੁਲਿਸ ਚੌਂਕੀ ਹੰਡਿਆਇਆ ਦੇ ਇੰਚਾਰਜ਼ ਤਰਸੇਮ ਸਿੰਘ ਸਣੇ ਸੀਆਈਏ ਸਟਾਫ ਹੰਡਿਆਇਆ ਦੇ ਪੁਲਿਸ ਮੁਲਾਜ਼ਮ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। Post navigation Previous Post ਸਫ਼ਲ ਹੋਣ ਲਈ ਮਿਹਨਤ ਜਾਰੀ ਰੱਖੋ- ਅਧਿਆਪਕਾਂ ਤੇ ਮਾਪਿਆਂ ਵੱਲ ਧਿਆਨ ਦਿਓ, ਡੀ.ਸੀ. ਨੇ ਟੌਪਰ ਵਿਦਿਆਰਥੀਆਂ ਨੂੰ ਦੱਸੇ ਗੁਰNext Postਹੁਣ ਪੈਸਿਆਂ ਦੀ ਨਹੀਂ, ਕਰਿਆਣੇ ਦੀ ਦੁਕਾਨ ਤੋਂ ਹੋਈ ਬਦਾਮਾਂ ਦੀ ਠੱਗੀ