Posted inਬਰਨਾਲਾ ਭਗਵੰਤ ਮਾਨ ਸਿਰਫ਼ ਕਾਗਜ਼ੀ ਸੀ.ਐੱਮ, ਅਸਲੀ ਮੁੱਖ ਮੰਤਰੀ ਤਾਂ ਕੇਜਰੀਵਾਲ ਹੈ : ਸੰਜੀਵ ਸ਼ੋਰੀ Posted by overwhelmpharma@yahoo.co.in May 29, 2025 ਬਰਨਾਲਾ, 29 ਮਈ (ਰਵਿੰਦਰ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਬਰਨਾਲਾ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ। ਸੂਬੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਡਗਮਗਾ ਚੁੱਕੀ ਹੈ। ਇਸ ਪਾਰਟੀ ਨੇ ਲੋਕਾਂ ਨਾਲ ਕੀਤੇ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਤਾਂ ਪੂਰੇ ਕੀ ਕਰਨੇ ਸੀ, ਸਗੋਂ ਇਹ ਤਾਂ ਹੋਰਨਾਂ ਰਾਜਾਂ ਵਿੱਚੋਂ ਆਪਣੇ ਚਹੇਤਿਆਂ ਨੂੰ ਲਿਆ ਕੇ ਪੰਜਾਬੀਆਂ ਦੇ ਸਿਰ ’ਤੇ ਬਿਠਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਾਜਸਥਾਨ, ਯੂਪੀ ਅਤੇ ਹਰਿਆਣਾ ਸਣੇ ਦਿੱਲੀ ਦੇ ਲੋਕਾਂ ਨੂੰ ਵੱਡੇ ਵੱਡੇ ਅਹੁਦੇ ਦਿੱਤੇ ਜਾ ਰਹੇ ਹਨ ਅਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ, ਪਰ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਨ ’ਤੇ ਸਿਰਫ ਪੰਜਾਬੀਆਂ ਨੂੰ ਹੀ ਨੌਕਰੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਬਾਹਰਲੇ ਲੋਕਾਂ ਨੂੰ ਖੇਤੀ ਲਈ ਜਮੀਨ ਨਹੀਂ ਦਿੱਤੀ ਜਾਵੇਗੀ। ਬਾਹਰਲੇ ਲੋਕ ਪੰਜਾਬ ਨੂੰ ਸਿਰਫ ਲੁੱਟਣ ਆਏ ਹਨ, ਜਿਨਾਂ ਨੂੰ ਮੌਕਾ ਆਪਣੇ ਲੋਕਾਂ ਨੇ ਹੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿਰਫ ਕਾਗਜਾਂ ਵਿੱਚ ਹੀ ਮੁੱਖ ਮੰਤਰੀ ਹਨ, ਜਦਕਿ ਅਸਲੀ ਮੁੱਖ ਮੰਤਰੀ ਤਾਂ ਅਰਵਿੰਦ ਕੇਜਰੀਵਾਲ ਹੈ। ਇਸ ਤੋਂ ਇਲਾਵਾ ਰਾਜ ਸਭਾ ਮੈਂਬਰ ਵੀ ਦਿੱਲੀ ਦੇ ਹਨ ਜਦਕਿ ਪੰਜਾਬ ਦੇ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬੇ ਦਾ ਹਰ ਵਰਗ ਪੂਰੀ ਤਰ੍ਹਾਂ ਅੱਕ ਚੁੱਕਿਆ ਹੈ ਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜ਼ਕਾਲ ਨੂੰ ਲੋਕ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਸੂਬੇ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਅਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੀ ਬਣਾਉਣਗੇ। Post navigation Previous Post ਹੁਣ ਪੈਸਿਆਂ ਦੀ ਨਹੀਂ, ਕਰਿਆਣੇ ਦੀ ਦੁਕਾਨ ਤੋਂ ਹੋਈ ਬਦਾਮਾਂ ਦੀ ਠੱਗੀNext PostPublic Outcry Over SSP Fazilka Varinder Brar’s Suspension