Posted inShri Mukatsar Sahib ਪਿੰਡ ਦਹਿਲਿਆ ਧਮਾਕੇ ਨਾਲ! ਮੱਚ ਗਈ ਤਰਥੱਲੀ, ਬਲਾਸਟ ’ਚ 25 ਦੇ ਕਰੀਬ ਮਜ਼ਦੂਰ ਜ਼ਖਮੀ, 5 ਦੀ ਮੌਤ Posted by overwhelmpharma@yahoo.co.in May 30, 2025 ਸ੍ਰੀ ਮੁਕਤਸਰ ਸਾਹਿਬ, 30 ਮਈ (ਰਵਿੰਦਰ ਸ਼ਰਮਾ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਇਕ ਪਟਾਖਾ ਫੈਕਟਰੀ ’ਚ ਜੋਰਦਾਰ ਧਮਾਕਾ ਹੋਇਆ, ਜਿਸ ’ਚ 5 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਕਈ ਹੋਰ ਲੋਕ ਮਲਬੇ ਹੇਠਾਂ ਆ ਕੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਜ਼ਿਲ੍ਹੇ ਦੇ ਪਿੰਡ ਸਿੰਘੇਵਾਲਾ ਥਾਣਾ ਕਿੱਲਿਆਂਵਾਲੀ ਵਿਖੇ ਇੱਕ ਪਟਾਕਾ ਫੈਕਟਰੀ ਵਿੱਚ ਜ਼ੋਰਦਾਰ ਧਮਾਕਾ ਹੋਇਆ। ਇਸ ਧਮਾਕੇ ਵਿੱਚ ਪੰਜ ਮਜ਼ਦੂਰਾਂ ਦੀ ਮੌਤ ਹੋ ਗਈ ਜਦ ਕਿ 25 ਦੇ ਕਰੀਬ ਮਜ਼ਦੂਰ ਜ਼ਖ਼ਮੀ ਹੋ ਗਏ ਹਨ। ਜਿੰਨਾ ਚਾਰ ਮਜ਼ਦੂਰਾਂ ਦੀ ਮੌਤ ਹੋਈ ਉਹ ਹੋਰਨਾਂ ਸੂਬਿਆਂ ਦੇ ਦੱਸੇ ਜਾ ਰਹੇ ਹਨ। ਉਧਰ ਮੌਕੇ ’ਤੇ ਲੋਕਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਮੌਕੇ ’ਤੇ ਪੁੱਜੇ ਸਿਹਤ ਕਰਮੀਆਂ ਨੇ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਵਿਖੇ ਪਹੁੰਚਾਇਆ, ਜਿੱਥੇ ਉਹ ਜ਼ੇਰੇ ਇਲਾਜ ਹਨ। ਮੌਕੇ ‘ਤੇ ਪਹੁੰਚੇ ਐਸਐਸਪੀ ਡਾ. ਅਖਲ ਚੌਧਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਅਤੇ 25 ਦੇ ਕਰੀਬ ਵਿਅਕਤੀ ਜ਼ਖ਼ਮੀ ਹੋਏ ਸਨ। ਜਾਣਕਾਰੀ ਅਨੁਸਾਰ ਇੱਕ ਪਾਸੇ ਪਟਾਕਿਆਂ ਦੀ ਪੈਕਿੰਗ ਹੋ ਰਹੀ ਸੀ ਜਦ ਕਿ ਇੱਕ ਪਾਸੇ ਪਟਾਕੇ ਬਣਾਉਣ ਦਾ ਕੰਮ ਚੱਲ ਰਿਹਾ ਸੀ ਇਸ ਦੌਰਾਨ ਕੁਝ ਲੇਬਰ ਸੁੱਤੀ ਪਈ ਸੀ। ਇਸ ਦੌਰਾਨ ਪਟਾਕਿਆ ਨੂੰ ਲੱਗੀ ਅੱਗ ਕਾਰਨ ਹੋਏ ਧਮਾਕੇ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਵੱਲੋਂ ਫੋਰਾਂਸਿਕ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਜਲਦ ਪਤਾ ਲਗਾ ਲਿਆ ਜਾਵੇਗਾ। ਇਸ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਘਟਨਾ ਵੇਲੇ ਫੈਕਟਰੀ ‘ਚ ਕੰਮ ਕਰ ਰਹੇ 5 ਮਜ਼ਦੂਰਾਂ ਦੀ ਦਰਦਨਾਕ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਏਮਸ ਬਠਿੰਡਾ ਭੇਜਿਆ ਗਿਆ। ਧਮਾਕੇ ਦੀ ਆਵਾਜ਼ ਇੰਨੀ ਜ਼ੋਰਦਾਰ ਸੀ ਕਿ ਨੇੜਲੇ ਇਲਾਕਿਆਂ ਦੇ ਲੋਕ ਡਰ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। Post navigation Previous Post ਜਲੰਧਰ ਦੀ ਰੇਚਲ ਗੁਪਤਾ ਨੇ ‘ਮਿਸ ਗ੍ਰੈਂਡ ਇੰਟਰਨੈਸ਼ਨਲ’ ਦਾ ਤਾਜ ਕੀਤਾ ਵਾਪਸNext Postਮੂੰਹ ਢੱਕ ਕੇ ਸੜਕ ’ਤੇ ਨਿਕਲੇ ਤਾਂ ਪੁਲਿਸ ਕਰੇਗੀ ਕਾਰਵਾਈ!