Posted inਬਰਨਾਲਾ ਬਰਨਾਲਾ ’ਚ ਪੁਲਿਸ ਦੀ ਗੱਡੀ ’ਚੋਂ ਬਾਹਰ ਕੱਢ ਲੋਕਾਂ ਦੀ ਭੀੜ ਨੇ ਕਿਰਪਾਨਾਂ ਨਾਲ ਵੱਢਿਆ ਵਿਅਕਤੀ Posted by overwhelmpharma@yahoo.co.in May 30, 2025 ਬਰਨਾਲਾ, 30 ਮਈ (ਰਵਿੰਦਰ ਸ਼ਰਮਾ) : ਬਰਨਾਲਾ ਜ਼ਿਲ੍ਹੇ ਦੇ ਪਿੰਡ ਹਰਦਾਸਪੁਰਾ ਵਿੱਚ ਸਤਨਾਮ ਸਿੰਘ ਨਾਂ ਦੇ ਵਿਅਕਤੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਲੈਸ ਭੀੜ ਨੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਤਨਾਮ ਸਿੰਘ ਦਾ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨਾਲ ਝਗੜਾ ਹੋਇਆ। ਇਸ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਲੋਕਾਂ ਦਾ ਇੱਕ ਵੱਡਾ ਸਮੂਹ ਸਤਨਾਮ ਸਿੰਘ ਨੂੰ ਪੁਲਿਸ ਦੀ ਗੱਡੀ ਵਿੱਚੋਂ ਬਾਹਰ ਕੱਢ ਕੇ ਹਮਲਾ ਕਰਦਾ ਦਿਖਾਈ ਦੇ ਰਿਹਾ ਹੈ। ਮਾਮਲਾ ਇਹ ਹੈ ਕਿ ਸਤਨਾਮ ਸਿੰਘ ਨੇ ਲੰਘੇ ਦਿਨੀਂ ਸਤਨਾਮ ਸਿੰਘ ਨਾਮਕ ਵਿਅਕਤੀ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨਾਲ ਝਗੜਾ ਕੀਤਾ ਸੀ, ਜਿਸ ਸਬੰਧੀ ਵੀਰਵਾਰ ਸਵੇਰੇ ਪਿੰਡ ਵਾਸੀਆਂ ਦਾ ਗੁਰੂ ਘਰ ਵਿਖੇ ਇਕੱਠ ਰੱਖਿਆ ਗਿਆ। ਜਿੱਥੇ ਸਤਨਾਮ ਸਿੰਘ ਕਿਰਪਾਨ ਨਾਲ ਪਿੰਡ ਦੇ ਹੀ ਇਕ ਹੋਰ ਵਿਅਕਤੀ ਨੂੰ ਬੁਰੀ ਤਰ੍ਹਾਂ ਜਖ਼ਮੀ ਕਰਕੇ ਫ਼ਰਾਰ ਹੋ ਗਿਆ ਸੀ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਮਹਿਲ ਕਲਾਂ ਦੀ ਪੁਲਿਸ ਟੀਮ ਪਿੰਡ ’ਚ ਪੁੱਜੀ ਤੇ ਸਤਨਾਮ ਸਿੰਘ ਨੂੰ ਹਿਰਾਸਤ ’ਚ ਲੈਂਦਿਆਂ ਗੱਡੀ ਵਿੱਚ ਬਿਠਾ ਲਿਆ। ਪਰ ਲੋਕਾਂ ਦੀ ਭੀੜ ਨੇ ਪੁਲਿਸ ਦੀ ਗੱਡੀ ਨੂੰ ਘੇਰ ਲਿਆ ਤੇ ਧੱਕੇ ਨਾਲ ਉਸ ਨੂੰ ਬਾਹਰ ਕੱਢਦਿਆਂ ਹਮਲਾ ਕਰ ਦਿੱਤਾ, ਜਿਸ ਕਾਰਨ ਸਤਨਾਮ ਸਿੰਘ ਗੰਭੀਰ ਜਖ਼ਮੀ ਹੋ ਗਿਆ। ਵੀਡੀਓ ਵਿੱਚ ਇੱਕ ਹਮਲਾਵਰ ਪੁਲਿਸ ਦੀ ਗੱਡੀ ਉੱਤੇ ਖੜ੍ਹਾ ਤਲਵਾਰ ਲਹਿਰਾਉਂਦਾ ਵੀ ਦਿਖਾਈ ਦੇ ਰਿਹਾ ਹੈ। ਜ਼ਖਮੀ ਸਤਨਾਮ ਸਿੰਘ ਨੂੰ ਇਲਾਜ਼ ਲਈ ਬਠਿੰਡਾ ਦੇ ਏਮਜ਼ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਥਾਣਾ ਮਹਿਲ ਕਲਾਂ ਪੁਲਿਸ ਨੇ ਸਤਨਾਮ ਸਿੰਘ ਖਿਲਾਫ ਇੱਕ ਵਿਅਕਤੀ ਨੂੰ ਜ਼ਖਮੀ ਕਰਨ ਦੇ ਸਬੰਧ ਵਿੱਚ ਮਾਮਲਾ ਦਰਜ ਕੀਤਾ ਹੈ ਅਤੇ ਦੂਜੇ ਪਾਸੇ, 15-20 ਨਾਮਜ਼ਦ ਅਤੇ ਕਈ ਅਣਪਛਾਤੇ ਪਿੰਡ ਵਾਸੀਆਂ ਖਿਲਾਫ ਵੀ ਸਤਨਾਮ ਸਿੰਘ ਨੂੰ ਪੁਲਿਸ ਹਿਰਾਸਤ ਵਿੱਚੋਂ ਬਾਹਰ ਕੱਢ ਕੇ ਕੁੱਟਮਾਰ ਕਰਨ ਅਤੇ ਜ਼ਖਮੀ ਕਰਨ ਦੇ ਸਬੰਧ ਵਿੱਚ ਮਾਮਲਾ ਦਰਜ ਕੀਤਾ ਹੈ। Post navigation Previous Post ਮੂੰਹ ਢੱਕ ਕੇ ਸੜਕ ’ਤੇ ਨਿਕਲੇ ਤਾਂ ਪੁਲਿਸ ਕਰੇਗੀ ਕਾਰਵਾਈ!Next Postਬਰਨਾਲਾ ਵਿੱਚ 31 ਮਈ ਨੂੰ 3 ਥਾਵਾਂ ‘ਤੇ ਹੋਵੇਗੀ ਮੌਕ ਡਰਿੱਲ, ਸ਼ਾਮ 8:30 ਤੋਂ 9 ਵਜੇ ਤੱਕ ਹੋਵੇਗਾ ਬਲੈਕ ਆਊਟ ਦਾ ਅਭਿਆਸ