Posted inਨਵੀਂ ਦਿੱਲੀ ਚੰਡੀਗੜ੍ਹ ਮਗਰੋਂ ਹੁਣ ਦਿੱਲੀ ਵਿੱਚ ਵੀ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਹੋਈ ਮੌਤ, 294 ਕੇਸ ਐਕਟਿਵ Posted by overwhelmpharma@yahoo.co.in May 31, 2025 ਨਵੀਂ ਦਿੱਲੀ, 31 ਮਈ (ਰਵਿੰਦਰ ਸ਼ਰਮਾ) : ਚੰਡੀਗੜ੍ਹ ਮਗਰੋਂ ਹੁਣ ਦਿੱਲੀ ਵਿੱਚ ਵੀ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਵਿਖੇ ਕੋਰੋਨਾ ਪੀੜਤ ਇੱਕ 60 ਸਾਲਾ ਔਰਤ ਦੀ ਮੌਤ ਦੀ ਖ਼ਬਰ ਹੈ। ਇਸ ਤੋਂ ਇਲਾਵਾ ਜੇਕਰ ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਸਬੰਧੀ ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ 30 ਮਈ ਤੱਕ ਦੇਸ਼ ਭਰ ਵਿੱਚ 2710 ਮਾਮਲੇ ਦਰਜ ਕੀਤੇ ਗਏ ਸਨ। ਦੇਸ਼ ਭਰ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ 511 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਦੂਜੇ ਪਾਸੇ, ਜੇਕਰ ਦਿੱਲੀ ਵਿੱਚ ਇਨਫੈਕਸ਼ਨ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਵਿੱਚ 56 ਨਵੇਂ ਮਾਮਲੇ ਦਰਜ ਕੀਤੇ ਗਏ। ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੇ ਕੁੱਲ 294 ਸਰਗਰਮ ਮਾਮਲੇ ਹਨ। ਇਸ ਦੇ ਨਾਲ ਹੀ ਹੁਣ ਤੱਕ 214 ਲੋਕ ਠੀਕ ਹੋ ਚੁੱਕੇ ਹਨ। ਪਰ ਰਾਜਧਾਨੀ ਦਿੱਲੀ ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਆ ਰਹੀ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਰਾਜਾਂ ਦੇ ਕੋਵਿਡ ਡੈਸ਼ਬੋਰਡ ਦੇ ਅੰਕੜਿਆਂ ਅਨੁਸਾਰ, ਇਸ ਸਮੇਂ ਦਿੱਲੀ ਵਿੱਚ ਕੋਰੋਨਾ ਦੇ 294 ਸਰਗਰਮ ਮਾਮਲੇ ਹਨ ਅਤੇ ਇੱਕ ਮੌਤ ਹੋ ਗਈ ਹੈ। ਇਸ ਦੇ ਨਾਲ ਹੀ, 77 ਕੋਰੋਨਾ ਮਰੀਜ਼ ਵੀ ਠੀਕ ਹੋ ਚੁੱਕੇ ਹਨ। ਡਾਕਟਰਾਂ ਦਾ ਮੰਨਣਾ ਹੈ ਕਿ ਕੋਰੋਨਾ ਹੁਣ ਆਮ ਫਲੂ ਅਤੇ ਇਨਫਲੂਐਂਜ਼ਾ ਵਰਗਾ ਹੈ। Post navigation Previous Post ਪੰਜਾਬ ’ਚ ਅਲਕੋਹਲ ਦੀ ਤਸਕਰੀ ’ਚ ਸ਼ਾਮਲ ਰੈਕੇਟ ਦਾ ਪਰਦਾਫਾਸ਼, 8 ਗ੍ਰਿਫ਼ਤਾਰNext Postਪਰਮਿੰਦਰ ਸਿੰਘ ਭੰਗੂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ