Posted inਬਰਨਾਲਾ ਪਰਮਿੰਦਰ ਸਿੰਘ ਭੰਗੂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ Posted by overwhelmpharma@yahoo.co.in May 31, 2025 ਬਰਨਾਲਾ, 31 ਮਈ (ਰਵਿੰਦਰ ਸ਼ਰਮਾ) : ਆਮ ਆਦਮੀ ਪਾਰਟੀ ਵੱਲੋਂ ਸ਼ਨਿੱਚਰਵਾਰ ਨੂੰ ਪੰਜਾਬ ਵਿੱਚ ਆਪਣੇ ਸੰਗਠਨ ਦਾ ਵਿਸਥਾਰ ਕੀਤਾ ਹੈ। ਪਾਰਟੀ ਨੇ ਅੱਜ ਸੂਬਾਈ ਮੀਤ ਪ੍ਰਧਾਨ, ਜਨਰਲ ਸਕੱਤਰ, ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਐਲਾਨਾਂ ਵਿੱਚ ਨਵੇਂ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਜਿਸ ਤਹਿਤ ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ ਨੂੰ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਬਦਲੇ ਪਾਰਟੀ ਵਲੋਂ ਜ਼ਿਲ੍ਹਾ ਬਰਨਾਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੀਨੀਅਰ ਆਗੂ ਮਨੀਸ਼ ਸਿਸੋਧੀਆ, ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਦਾ ਧੰਨਵਾਦ ਕਰਦਿਆਂ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਭੰਗੂ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਮਿਹਨਤ, ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡਣਗੇ। Post navigation Previous Post ਚੰਡੀਗੜ੍ਹ ਮਗਰੋਂ ਹੁਣ ਦਿੱਲੀ ਵਿੱਚ ਵੀ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਹੋਈ ਮੌਤ, 294 ਕੇਸ ਐਕਟਿਵNext Post‘ਆਪਰੇਸ਼ਨ ਸ਼ੀਲਡ’ ਤਹਿਤ ਬਰਨਾਲਾ ਵਿਚ ਕੀਤੀ ਗਈ ਮੌਕ ਡਰਿੱਲ