Posted inਅੰਮ੍ਰਿਤਸਰ ਸ਼੍ਰੋਮਣੀ ਕਮੇਟੀ ਵੱਲੋਂ ਅਮਰੀਕਾ ਤੋਂ ਡਿਪੋਰਟ ਹੋਏ ਲੋਕਾਂ ਲਈ ਰਿਹਾਇਸ਼ ਤੇ ਘਰ ਪਹੁੰਚਾਉਣ ਦੀ ਪੇਸ਼ਕਸ਼ Posted by overwhelmpharma@yahoo.co.in Feb 16, 2025 ਅੰਮ੍ਰਿਤਸਰ, 16 ਫਰਵਰੀ (ਰਵਿੰਦਰ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਤੋਂ ਡਿਪੋਰਟ ਕਰਕੇ ਭੇਜੇ ਜਾ ਰਹੇ ਭਾਰਤੀਆਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਜਿਹੜੇ ਲੋਕ ਵਿਸ਼ੇਸ਼ ਜਹਾਜ਼ਾਂ ਰਾਹੀਂ ਅੰਮ੍ਰਿਤਸਰ ਪੁੱਜ ਰਹੇ ਹਨ, ਸ਼੍ਰੋਮਣੀ ਕਮੇਟੀ ਉਨ੍ਹਾਂ ਲਈ ਰਿਹਾਇਸ਼ ਅਤੇ ਲੋੜ ਅਨੁਸਾਰ ਉਨ੍ਹਾਂ ਨੂੰ ਘਰ ਪਹੁੰਚਾਉਣ ਦਾ ਪ੍ਰਬੰਧ ਕਰਨ ਲਈ ਤਿਆਰ ਹੈ। ਜਿਹੜੇ ਲੋਕ ਲੋੜ ਮਹਿਸੂਸ ਕਰਨ ਉਹ ਹਵਾਈ ਅੱਡੇ ’ਤੇ ਤਾਇਨਾਤ ਸ਼੍ਰੋਮਣੀ ਕਮੇਟੀ ਦੇ ਸਟਾਫ਼ ਤੱਕ ਪਹੁੰਚ ਕਰ ਸਕਦੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਗੱਲ ਉੱਤੇ ਵੀ ਇਤਰਾਜ਼ ਪ੍ਰਗਟ ਕੀਤਾ ਕਿ ਅਮਰੀਕਾ ਤੋਂ ਵਾਪਸ ਭੇਜੇ ਜਾ ਰਹੇ ਵਿਅਕਤੀਆਂ ਨਾਲ ਗੈਰ ਮਨੁੱਖੀ ਵਿਹਾਰ ਕਿਉਂ ਕੀਤਾ ਜਾ ਰਿਹਾ ਹੈ? ਹੱਥਕੜੀਆਂ ਅਤੇ ਬੇੜੀਆਂ ਪਾ ਕੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਨਾਲ ਖਿਲਵਾੜ ਕਰਨਾ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਦੋਸ਼ ਕੋਈ ਅਜਿਹਾ ਨਹੀਂ ਹੈ ਕਿ ਇਨ੍ਹਾਂ ਨਾਲ ਅਪਰਾਧੀਆਂ ਵਾਂਗ ਸਲੂਕ ਕੀਤਾ ਜਾਵੇ। ਐਡਵੋਕੇਟ ਧਾਮੀ ਨੇ ਸਰਕਾਰਾਂ ਪਾਸੋਂ ਵੀ ਮੰਗ ਕੀਤੀ ਕਿ ਜਿਹੜੇ ਲੋਕ ਗ਼ੈਰ-ਕਾਨੂੰਨੀ ਪ੍ਰਵਾਸ ਲਈ ਲੋਕਾਂ ਪਾਸੋਂ ਲੱਖਾਂ ਰੁਪਏ ਲੈ ਕੇ ਧੋਖਾ ਕਰ ਰਹੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। Post navigation Previous Post ਕੈਬਨਿਟ ਮੰਤਰੀ ਪੰਜਾਬ ਦਾ ਫ਼ਰਜ਼ੀ ਪੀ.ਏ. ਗ੍ਰਿਫ਼ਤਾਰ, ਪ੍ਰਾਪਟਰੀ ਡੀਲਰ ਤੋਂ ਮੰਗੀ 3 ਲੱਖ ਰੁਪਏ ਦੀ ਰਿਸ਼ਵਤNext Post119 ਭਾਰਤੀਆਂ ਨੂੰ ਲੈ ਕੇ ਅਮਰੀਕੀ ਜ਼ਹਾਜ਼ ਅੱਧੀ ਰਾਤ ਨੂੰ ਅੰਮ੍ਰਿਤਸਰ ਹੋਇਆ ਲੈਂਡ