Posted inNawashehar ਗੁਰਦੁਆਰਾ ਸਾਹਿਬ ’ਚ ਏ.ਸੀ. ਦਾ ਕੰਪਰੈਸ਼ਰ ਫੱਟਿਆ, ਔਰਤ ਦੀ ਮੌਤ, 9 ਜ਼ਖਮੀ Posted by overwhelmpharma@yahoo.co.in Jun 3, 2025 ਨਵਾਂਸ਼ਹਿਰ, 3 ਜੂਨ (ਰਵਿੰਦਰ ਸ਼ਰਮਾ) : ਸਤੁਲਜ ਦਰਿਆ ਦੇ ਕੰਢੇ ਰੋਪੜ੍ਹ ਨੇੜੇ ਸਥਿਤ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ (ਗੁਰਦੁਆਰਾ ਟਿੱਬੀ ਸਾਹਿਬ) ਵਿਖੇ ਸੰਤ ਬਾਬਾ ਖੁਸ਼ਹਾਲ ਸਿੰਘ ਨਮਿਤ ਭੋਗ ਅਤੇ ਅੰਤਿਮ ਅਰਦਾਸ ਮੌਕੇ ਇੱਕ ਏ ਸੀ ਦਾ ਕੰਪਰੈਸ਼ਰ ਫਟਣ ਕਾਰਨ ਇੱਕ ਸ਼ਰਧਾਲੂ ਔਰਤ ਦੀ ਮੌਤ ਹੋ ਗਈ, ਜਦੋਂ ਕਿ 9 ਹੋਰ ਸ਼ਰਧਾਲੂ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ। ਮ੍ਰਿਤਕਾਂ ਦੀ ਪਛਾਣ ਕਸ਼ਮੀਰ ਕੌਰ (62) ਵਾਸੀ ਹਰਿਗੋਬਿੰਦ ਨਗਰ, ਰੂਪਨਗਰ ਵਜੋਂ ਹੋਈ ਹੈ। ਗੰਭੀਰ ਜ਼ਖ਼ਮੀ ਔਰਤ ਦੀ ਪਛਾਣ ਬਲਜੀਤ ਕੌਰ, ਪਿੰਡ ਭਲਿਆਣ ਵਜੋਂ ਹੋਈ ਹੈ, ਜਿਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ। ਅੱਜ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ(ਟਿੱਬੀ ਸਾਹਿਬ ) ਵਿਖੇ ਸੰਤ ਬਾਬਾ ਖੁਸ਼ਹਾਲ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸੀ। ਇਸ ਦੌਰਾਨ ਅਚਾਨਕ ਹੀ ਇੱਕ ਸਟੈਂਡਿੰਗ ਏਅਰ ਕੰਡੀਸ਼ਨਰ ਦਾ ਕੰਪਰੈਸ਼ਰ ਫਟ ਗਿਆ ਅਤੇ ਅੱਗ ਦਾ ਭਾਂਬੜ ਮਚ ਗਿਆ। ਇਸ ਕਾਰਨ 10 ਦੇ ਕਰੀਬ ਸ਼ਰਧਾਲੂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਫੌਰੀ ਤੌਰ ’ਤੇ ਹਸਪਤਾਲ ਲਿਜਾਇਆ ਗਿਆ, ਜਿੱਥੇ ਇਕ ਔਰਤ ਕਸ਼ਮੀਰ ਕੌਰ ਦੀ ਮੌਤ ਹੋ ਗਈ। ਇਕ ਗੰਭੀਰ ਜ਼ਖ਼ਮੀ ਔਰਤ ਬਲਜੀਤ ਕੌਰ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ, ਜਦੋਂ ਕਿ ਬਾਕੀ ਜ਼ਖ਼ਮੀਆਂ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਅੰਤਿਮ ਅਰਦਾਸ ਸਮੇਂ ਵੱਡੀ ਗਿਣਤੀ ਵਿੱਚ ਸਿਆਸੀ ਆਗੂ ਵੀ ਗੁਰਦੁਆਰਾ ਸਾਹਿਬ ਵਿਚ ਮੌਜੂਦ ਸਨ। Post navigation Previous Post ਗੌਰਮਿੰਟ ਟੀਚਰਜ਼ ਯੂਨੀਅਨ ਬਰਨਾਲਾ ਦਾ ਵਫਦ ਡੀ.ਈ.ਓ. ਬਰਨਾਲਾ ਨੂੰ ਮਿਲਿਆNext Postਬਰਨਾਲਾ ’ਚ ਇਕੋ ਦਿਨ 2 ਔਰਤਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਛਾਇਆ ਮਾਤਮ