Posted inਚੰਡੀਗੜ੍ਹ ਪਾਕਿਸਤਾਨ ਲਈ ਜਸੂਸੀ ਦੇ ਸ਼ੱਕ ’ਚ ਇੱਕ ਹੋਰ ਪੰਜਾਬੀ ਗ੍ਰਿਫ਼ਤਾਰ Posted by overwhelmpharma@yahoo.co.in Jun 4, 2025 ਚੰਡੀਗੜ੍ਹ, 4 ਜੂਨ (ਰਵਿੰਦਰ ਸ਼ਰਮਾ) : ਭਾਰਤ-ਪਾਕਿ ਤਣਾਅ ਸਬੰਧੀ ਸੀਜ਼ਫ਼ਾਇਰ ਤੋਂ ਬਾਅਦ ਦੇਸ਼ ਭਰ ’ਚ ਪਾਕਿਸਤਾਨ ਲਈ ਜਾਸੂਸੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਜਿੱਥੇ ਬੀਤੇ ਸਮੇਂ ਦੌਰਾਨ ਪੰਜਾਬ, ਹਰਿਆਣਾ, ਦਿੱਲੀ ਸਣੇ ਕਈ ਸੂਬਿਆਂ ਤੋਂ ਪਾਕਿਸਤਾਨ ਲਈ ਜਾਸੂਸੀ ਦੇ ਸ਼ੱਕ ’ਚ ਕਈਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉੱਥੇ ਹੀ ਹੁਣ ਇਕ ਹੋਰ ਪੰਜਾਬੀ ਦੀ ਗ੍ਰਿਫ਼ਤਾਰੀ ਸਾਹਮਣੇ ਆਈ ਹੈ। ਹੁਣ ਪੰਜਾਬ ਪੁਲਿਸ ਨੇ ਪਾਕਿਸਤਾਨ ਲਈ ਜਸੂਸੀ ਕਰਨ ਦੇ ਦੋਸ਼ ਵਿੱਚ ਯੂਟਿਊਬਰ ਜਸਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਜੋਕਿ ਰੂਪਨਗਰ ਦੇ ਪਿੰਡ ਮਹਾਲਾਂ ਦਾ ਰਹਿਣ ਵਾਲਾ ਹੈ। ਇਸ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਮੋਹਾਲੀ ਵੱਲੋਂ ਕੀਤੀ ਗਈ ਹੈ। ਇਸ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਖੁਦ ਐਕਸ ‘ਤੇ ਪੋਸਟ ਕਰਕੇ ਜਾਣਕਾਰੀ ਦਿੱਤੀ ਹੈ। ਡੀਜੀਪੀ ਨੇ ਲਿਖਿਆ ਕਿ, ਜਸਬੀਰ ਸਿੰਘ, ਜੋ “ਜਾਨ ਮਹਿਲ” ਨਾਮਕ ਇੱਕ ਯੂਟਿਊਬ ਚੈਨਲ ਚਲਾਉਂਦਾ ਹੈ, ਨੂੰ ਪੀਆਈਓ ਸ਼ਕੀਰ ਉਰਫ਼ ਜੱਟ ਰੰਧਾਵਾ ਨਾਲ ਜੁੜਿਆ ਪਾਇਆ ਗਿਆ ਹੈ, ਜੋ ਕਿ ਇੱਕ ਅੱਤਵਾਦੀ-ਸਮਰਥਿਤ ਜਾਸੂਸੀ ਨੈੱਟਵਰਕ ਦਾ ਹਿੱਸਾ ਹੈ। ਉਸਨੇ ਹਰਿਆਣਾ-ਅਧਾਰਤ ਯੂਟਿਊਬਰ ਜੋਤੀ ਮਲਹੋਤਰਾ (ਜਾਸੂਸੀ ਲਈ ਗ੍ਰਿਫਤਾਰ) ਅਤੇ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼, ਇੱਕ ਪਾਕਿਸਤਾਨੀ ਨਾਗਰਿਕ ਅਤੇ ਕੱਢੇ ਗਏ ਪਾਕਿ ਹਾਈ ਕਮਿਸ਼ਨ ਦੇ ਅਧਿਕਾਰੀ ਨਾਲ ਵੀ ਨਜ਼ਦੀਕੀ ਸੰਪਰਕ ਬਣਾਈ ਰੱਖਿਆ।ਡੀਜੀਪੀ ਨੇ ਲਿਖਿਆ ਕਿ, ਜਾਂਚ ਤੋਂ ਪਤਾ ਲੱਗਾ ਹੈ ਕਿ ਜਸਬੀਰ ਨੇ ਦਾਨਿਸ਼ ਦੇ ਸੱਦੇ ‘ਤੇ ਦਿੱਲੀ ਵਿੱਚ ਪਾਕਿਸਤਾਨ ਰਾਸ਼ਟਰੀ ਦਿਵਸ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ, ਜਿੱਥੇ ਉਹ ਪਾਕਿਸਤਾਨੀ ਫੌਜ ਦੇ ਅਧਿਕਾਰੀਆਂ ਅਤੇ ਵਲੌਗਰਾਂ ਨੂੰ ਮਿਲਿਆ ਸੀ। ਉਸਨੇ ਤਿੰਨ ਵਾਰ ਪਾਕਿਸਤਾਨ ਦੀ ਯਾਤਰਾ ਕੀਤੀ (2020, 2021, 2024), ਅਤੇ ਉਸ ਦੇ ਇਲੈਕਟ੍ਰਾਨਿਕ ਡਿਵਾਈਸਾਂ ਵਿੱਚ ਕਈ ਪਾਕਿਸਤਾਨ-ਅਧਾਰਤ ਨੰਬਰ ਸਨ, ਜੋ ਹੁਣ ਵਿਸਤ੍ਰਿਤ ਫੋਰੈਂਸਿਕ ਜਾਂਚ ਅਧੀਨ ਹਨ। Post navigation Previous Post ਪੁਲਿਸ ਦੀ ਗੱਡੀ ’ਚੋਂ ਵਿਅਕਤੀ ਨੂੰ ਕੱਢ ਕੇ ਕੁੱਟਮਾਰ ਕਰਨ ਵਾਲੇ ਨੌਜਵਾਨ ਨੇ ਕੀਤੀ ਖੁਦਕੁਸ਼ੀNext Postਸਾਬਕਾ ਫੌਜੀ ਦੀ ਕੁੱਟ ਮਾਰ ਮਾਮਲੇ ਵਿੱਚ ਸਾਬਕਾ ਫੌਜੀਆ ਵਿੱਚ ਭਾਰੀ ਰੋਸ