Posted inਬਰਨਾਲਾ ਕੈਨੇਡਾ ਤੋਂ ਰਿਫਿਊਜ਼ਲ ਆਉਣ ‘ਤੇ ਬਰਨਾਲਾ ਦੇ ਨੌਜਵਾਨ ਨੇ ਕੀਤੀ ਖੁਦਕੁਸ਼ੀ Posted by overwhelmpharma@yahoo.co.in Jun 8, 2025 Screenshot ਬਰਨਾਲਾ, 8 ਜੂਨ (ਰਵਿੰਦਰ ਸ਼ਰਮਾ) : ਵਿਦੇਸ਼ ਜਾਣ ਦਾ ਸੁਪਨਾ ਪੂਰਾ ਨਾ ਹੋਣ ‘ਤੇ ਜ਼ਿਲ੍ਹਾ ਬਰਨਾਲਾ ਦੇ ਇਕ ਨੌਜਵਾਨ ਵੱਲੋਂ ਖੁਦ ਨੂੰ ਗੋਲ਼ੀ ਮਾਰ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 20 ਸਾਲ ਦੇ ਨੌਜਵਾਨ ਦਿਲਪ੍ਰੀਤ ਸਿੰਘ ਪੁੱਤਰ ਅਜਾਇਬ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਪੁੱਤ ਸੀ। ਜਿਸ ਨੇ ਆਪਣੀ ਪੜ੍ਹਾਈ ਤੋਂ ਬਾਅਦ ਕੈਨੇਡਾ ਜਾਣ ਕੋਸ਼ਿਸ਼ ਕੀਤੀ। ਪਰ ਰਿਫਿਊਜ਼ਲ ਆਉਣ ਕਾਰਨ ਉਹ ਕੈਨੇਡਾ ਨਹੀਂ ਜਾ ਸਕਿਆ, ਜਿਸ ਨੂੰ ਲੈ ਕੇ ਦਿਲਪ੍ਰੀਤ ਸਿੰਘ ਕਾਫੀ ਪਰੇਸ਼ਾਨ ਹੋ ਗਿਆ। ਉਸ ਨੇ ਐਤਵਾਰ ਸਵੇਰੇ ਆਪਣੇ ਘਰ ਵਿੱਚ ਪਈ ਲਾਇਸੰਸੀ 312 ਬੋਰ ਦੀ ਬੰਦੂਕ ਨਾਲ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦਿਲਪ੍ਰੀਤ ਸਿੰਘ ਆਪਣੇ ਪਰਿਵਾਰ ਅਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ, ਜਿਸ ਦੀ ਭੈਣ ਕੈਨੇਡਾ ਵਿੱਚ ਰਹਿ ਰਹੀ ਹੈ। ਦਿਲਪ੍ਰੀਤ ਸਿੰਘ ਕੈਨੇਡਾ ਜਾਣ ਦੀ ਝਾਕ ਵਿੱਚ ਇਸ ਤਰ੍ਹਾਂ ਮਾਨਸਿਕ ਤੌਰ ‘ਤੇ ਪਰੇਸ਼ਾਨ ਹੋਇਆ ਕਿ ਰਿਫਿਊਜਲ ਆਉਣ ਕਾਰਨ ਉਸ ਨੇ ਪਰੇਸ਼ਾਨੀ ਦੇ ਚਲਦਿਆਂ ਅੱਜ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਥਾਣਾ ਸ਼ਹਿਣਾ ਦੇ ਮੁਖੀ ਗੁਰਮੰਦਰ ਸਿੰਘ ਨੇ ਕਿਹਾ ਕਿ ਘਟਨਾ ਦਾ ਪਤਾ ਲੱਗਦਿਆਂ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਕਰ ਦਿੱਤੀ ਹੈ। Post navigation Previous Post ਅਧਿਆਪਕ ਮੰਗਾਂ ਹੱਲ ਨਾ ਹੋਣ ਦੇ ਵਿਰੋਧ ਵਜੋਂ 11 ਜੂਨ ਨੂੰ ਲੁਧਿਆਣਾ ਵਿੱਚ ਹੋਵੇਗਾ ਸੂਬਾਈ ਰੋਸ ਮੁਜ਼ਾਹਰਾNext Postਦਾਣਾ ਮੰਡੀ ’ਚ ਬਣਿਆ ਕਾਟਨ ਯਾਰਡ ਬਣ ਰਿਹਾ ਨਸ਼ੇੜੀਆਂ ਦਾ ਅੱਡਾ