ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 12 ਮੁਕੱਦਮੇ ਦਰਜ, 14 ਵਿਅਕਤੀ ਗ੍ਰਿਫ਼ਤਾਰ – ਐਸ.ਐਸ.ਪੀ ਸਰਤਾਜ ਸਿੰਘ ਚਾਹਲ

ਸੰਗਰੂਰ, 16 ਫਰਵਰੀ (ਰਵਿੰਦਰ ਸ਼ਰਮਾ) : ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 01.02.2025 ਤੋਂ 14.02.2025 ਤੱਕ ਡਰੱਗ ਦੇ 08 ਮੁਕੱਦਮੇ ਦਰਜ ਕਰਕੇ 10 ਕਥਿਤ ਦੋਸ਼ੀ ਕਾਬੂ ਕਰਕੇ 77 ਗ੍ਰਾਮ ਹੈਰੋਇਨ, 10 ਕਿੱਲੋ ਭੂੱਕੀ ਚੂਰਾ ਪੋਸਤ, 450 ਗ੍ਰਾਮ ਅਫੀਮ, 2060 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 04 ਮੁਕੱਦਮੇ ਦਰਜ ਕਰਕੇ 04 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 36 ਲੀਟਰ ਸਰਾਬ ਠੇਕਾ ਦੇਸੀ, 15 ਲੀਟਰ ਸ਼ਰਾਬ ਨਜਾਇਜ  ਬ੍ਰਾਮਦ ਕਰਵਾਈ ਗਈ। ਇਸ ਤੋਂ ਇਲਾਵਾ ਅਸਲਾ ਐਕਟ ਤਹਿਤ 01 ਮੁਕੱਦਮਾ ਦਰਜ ਕਰਕੇ 02 ਕਥਿਤ ਦੋਸ਼ੀ ਕਾਬੂ ਕੀਤੇ ਅਤੇ 03 ਪਿਸਟਲ/ਰਿਵਾਲਵਰ ਸਮੇਤ 06 ਮੈਗਜੀਨ ਬ੍ਰਾਮਦ ਕਰਾਏ ਗਏ। 

ਐਸਐਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਮਿਤੀ 05.02.2025 ਨੂੰ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਛੇਵੀਂ ਐਂਟੀ ਡਰੱਗ ਅਵੇਅਰਨੈਸ ਕੰਪੇਨ” ਤਹਿਤ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਪੰਜਾਬ ਪੱਧਰ ਦੀ ਜੂਨੀਅਰ ਅਥਲੈਟਿਕਸ ਮੀਟ ਕਰਵਾਈ ਗਈ, ਜਿਸ ਵਿੱਚ 845 ਤੋਂ ਵੱਧ ਅਥਲੀਟਸ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਮਿਤੀ 08.02.2025 ਨੂੰ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਪਿਛਲੇ ਮਹੀਨਿਆਂ ਦੌਰਾਨ ਸ਼ਾਨਦਾਰ ਪੁਲਿਸ ਸੇਵਾਵਾਂ ਨਿਭਾਉਣ ਸਬੰਧੀ 11 ਗਜਟਿਡ ਅਫਸਰਾਨ ਨੂੰ ਐਪਰੀਸ਼ੀਏਸ਼ਨ ਲੈਟਰ, 72 ਅਧਿਕਾਰੀਆਂ/ਕਰਮਚਾਰੀਆਂ ਨੂੰ ਡੀ.ਜੀ.ਪੀ ਡਿਸਕਾਂ, 1800 ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਦਰਜਾ ਪਹਿਲਾ ਸਮੇਤ 21,00,000/- ਰੁਪਏ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸ਼੍ਰੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਮਿਤੀ 09.02.2025 ਨੂੰ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਸ਼ਹਿਰ ਸੰਗਰੂਰ ਵਿਖੇ ਹੋਈ ਚੋਰੀ ਦੀ ਵਾਰਦਾਤ ਨੂੰ 24 ਘੰਟਿਆਂ ਅੰਦਰ ਟਰੇਸ ਕਰਕੇ 04 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਅਤੇ ਉਨ੍ਹਾਂ ਪਾਸੋਂ ਚੋਰੀ ਸ਼ੁਦਾ ਸਮਾਨ ਬ੍ਰਾਮਦ ਕਰਵਾਇਆ ਗਿਆ।

ਐਸਐਸਪੀ ਵੱਲੋਂ ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਇਸ ਸਮੇਂ ਦੌਰਾਨ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 20 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਐਸਐਸਪੀ ਨੇ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਖਿਲਾਫ ਜੰਗ ਜਾਰੀ ਹੈ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.